
ਪਠਾਨਕੋਟ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਵਿਸ਼ਵ ਮਲੇਰੀਆ ਦਿਵਸ ਦੇ ਮੌਕੇ ਤੇ ‘ਚੰਗੀ ਸਿਹਤ ਲਈ ਮਲੇਰੀਆ ਦਾ ਖਾਤਮਾ` ਦੇ ਵਿਸ਼ੇ ‘ਤੇ ਵੱਖ-ਵੱਖ ਸਿਹਤ ਸੰਸਥਾਵਾਂ ਬੰੁਗਲ ਬਧਾਨੀ, ਨਰੋਟ ਜੈਮਲ ਸਿੰਘ, ਸੁਜਾਨਪੁਰ, ਘਰੋਟਾ, ਆਰ.ਐਸ.ਡੀ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਸਬੰਧ ਵਿੱਚ ਸਿਵਲ ਹਸਪਤਾਲ ਪਠਾਨਕੋਟ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ।ਜਿਸ ਦੀ ਪ੍ਰਧਾਨਗੀ ਡਾ. ਨਰੇਸ਼ ਕਾਂਸਰਾ ਸਿਵਲ ਸਰਜਨ ਪਠਾਨਕੋਟ ਨੇ ਕੀਤੀ। ਇਸ ਮੌਕੇ ਆਯੋਜਿਤ ਜਾਗਰੂਕਤਾ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਪਠਾਨਕੋਟ ਡਾ. ਭੁਪਿੰਦਰ ਸਿੰਘ ਨੇ ਕਿਹਾ ਕਿ ਮਲੇਰੀਆ ਦੀ ਰੋਕਥਾਮ ਸਾਡੀ ਸਭ ਦੀ ਜ਼ਿੰਮੇਵਾਰੀ ਹੈ।ਉਨਾਂ ਨੇ ਦੱਸਿਆ ਕਿ ਮਲੇਰੀਆ ਬੁਖਾਰ ਮਾਦਾ ਐਨਾਫਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ।ਇਹ ਮੱਛਰ ਖੜੇ ਸਾਫ ਪਾਣੀ ਵਿੱਚ ਪੈਦਾ ਹੰੁਦੇ ਹਨ ਅਤੇ ਰਾਤ ਤੇ ਸਵੇਰੇ ਵੇਲੇ ਕੱਟਦੇ ਹਨ।ਉਨਾਂ ਨੇ ਕਿਹਾ ਕਿ ਕੋਈ ਵੀ ਬੁਖਾਰ ਮਲੇਰੀਆ ਹੋ ਸਕਦਾ ਹੈ।ਇਸ ਲਈ ਸਾਨੂੰ ਬੁਖਾਰ ਹੋਣ ਤੇ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਜਾਂ ਸਰਕਾਰੀ ਹਸਪਤਾਲ ਵਿੱਚ ਜਾਣਾ ਚਾਹੀਦਾ ਹੈ।ਉਨਾ ਦੱਸਿਆ ਕਿ ਮਲੇਰੀਆ ਦਾ ਇਲਾਜ ਅਤੇ ਟੈਸਟ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤਾ ਜਾਦਾ ਹੈ।
ਇਸ ਮੌਕੇ ਹਾਜਰ ਮੈਡੀਕਲ ਅਫਸਰ ਡਾ. ਐਮ.ਐਲ ਅੱਤਰੀ ਨੇ ਦੱਸਿਆ ਕਿ ਠੰਡ ਅਤੇ ਕਾਂਬੇ ਨਾਲ ਤੇਜ਼ ਬੁਖਾਰ, ਉਲਟੀਆਂ ਅਤੇ ਸਿਰ ਦਰਦ ਹੋਣਾ, ਬੁਖਾਰ ਉਤਰਨ ਤੋਂ ਬਾਅਦ ਥਕਾਵਟ ਤੇ ਕਮਜ਼ੋਰੀ ਹੋਣਾ ਅਤੇ ਸਰੀਰ ਨੂੰ ਪਸੀਨਾ ਆਉਣਾ ਆਦਿ ਮਲੇਰੀਆ ਬੁਖਾਰ ਦੇ ਲੱਛਣਾਂ ਹਨ। ਉਨਾ ਨੇ ਮਲੇਰੀਆ ਤੋਂ ਬਚਾਓ ਦੇ ਤਰੀਕੇ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਾਨੂੰ ਆਪਣੇ ਘਰਾਂ ਦੇ ਦੁਆਲੇ ਛੋਟੇ ਟੋਇਆਂ ਵਿੱਚ ਪਾਣੀ ਇੱਕਠਾ ਨਹੀ ਹੋਣ ਦੇਣਾ ਚਾਹੀਦਾ ਅਤੇ ਇਨਾਂ ਟੋਇਆਂ ਨੂੰ ਮਿੱਟੀ ਨਾਲ ਭਰ ਦੇਣਾ ਚਾਹੀਦਾ ਹੈੇ।ਛੱਪੜਾ ਵਿੱਚ ਖੜੇ ਪਾਣੀ ਵਿੱਚ ਹਫਤੇ ਵਿੱਚ ਇੱਕ ਵਾਰ ਕਾਲੇ ਤੇਲ ਦਾ ਛਿੜਕਾਓ ਕਰਨਾ ਚਾਹੀਦਾ ਹੈ।ਸਾਨੂੰ ਅਜਿਹੇ ਕੱਪੜੇ ਪਹਿਨੇ ਚਾਹੀਦੇ ਹਨ ਜਿਸ ਨਾਲ ਸਾਡਾ ਸਰੀਰ ਪੂਰੀ ਤਰਾਂ ਢੱਕਿਆ ਰਹੇ ਤਾਂ ਕਿ ਸਾਨੂੰ ਮੱਛਰ ਕੱਟ ਨਾ ਸਕੇ।ਸੋਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦੀ ਵੀ ਵਰਤੋਂ ਕਰਨੀ ਚਾਹੀਦੀ ਹੈ।ਉਨਾਂ ਜਾਣਕਾਰੀ ਦਿਤੀ ਕਿ ਸਿਹਤ ਵਿਭਾਗ ਪਠਾਨਕੋਟ ਵੱਲੋਂ ਸਿਵਲ ਹਸਪਤਾਲ ਪਠਾਨਕੋਟ ਵਿਖੇ ਮਲੇਰੀਆ ਪੈਦਾ ਕਰਨ ਵਾਲੇ ਮੱਛਰਾਂ ਦੇ ਲਾਰਵਾਂ ਨੂੰ ਖਾਣ ਲਈ ਫਿਸ਼ ਹੈਚਰੀ ਵੀ ਬਣਾਈ ਗਈ ਹੈ।ਜਿਸ ਵਿਚ ਗੰਬੂਜੀਆਂ ਮੱਛੀਆਂ ਨੂੰ ਬਰੀਡ ਕਰਕੇ ਇਨਾਂ ਮੱਛੀਆਂ ਨੂੰ ਪਿੰਡਾਂ ਦੇ ਛਪੜਾਂ ਵਿਚ ਛੱਡ ਦਿੱਤਾ ਜਾਵੇਗਾ ਤਾਂ ਕਿ ਮਲੇਰੀਆ ਨੂੰ ਜਨਮ ਦੇਣ ਵਾਲੇ ਮੱਛਰਾਂ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ।ਗੰਬੂਜੀਆਂ ਮੱਛੀਆਂ ਮਲੇਰੀਆ ਪੈਦਾ ਕਰਨ ਵਾਲੇ ਮਛਰਾਂ ਦੇ ਲਾਰਵਾਂ ਨੂੰ ਖਾ ਜਾਂਦੀਆਂ ਹਨ ਜਿਸ ਕਰਕੇ ਮਲੇਰੀਆ ਨਹੀਂ ਫੈਲਦਾ।ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਡਾ. ਬਲਵਿੰਦਰ ਕੁਮਾਰ, ਡਾ. ਡੋਲੀ ਅਗਰਵਾਲ ਜਿਲਾ ਡੈਂਟਲ ਅਫਸਰ, ਡਾ ਸੈਲਜਾ, ਸ੍ਰੀਮਤੀ ਗੁਰਿੰਦਰ ਕੌਰ, ਅਮਨਦੀਪ ਸਿੰਘ, ਹੇਮੰਤ ਸਰਮਾ, ਵਿਪਨ ਕੁਮਾਰ ਅਤੇ ਕਰਮਚਾਰੀ ਹਾਜਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media