
ਪਠਾਨਕੋਟ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਤੇਜਵਿੰਦਰ ਸਿੰਘ ਅਤੇ ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਸਬ-ਜੇਲ ਪਠਾਨਕੋਟ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਜਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਤੇਜਵਿੰਦਰ ਸਿੰਘ ਅਤੇ ਸ਼੍ਰੀਮਤੀ ਅਮਨਦੀਪ ਕੌਰ ਚਾਹਲ ਵਲੋਂ ਸਬ-ਜੇਲ, ਪਠਾਨਕੋਟ ਵਿਖੇ ਬੰਦ ਕੈਦੀਆਂ/ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਇਸ ਸਬੰਧ ਵਿਚ ਉਹਨਾਂ ਵੱਲੋਂ ਵਾਜ਼ਵ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ।ਇਸ ਦੌਰਾਨ ਜਿਨਾਂ ਬੰਦੀਆਂ ਦੇ ਚਲਦੇ ਕੇਸਾਂ ਵਿਚ ਵਕੀਲ ਨਹੀਂ ਹਨ, ਉਹਨਾਂ ਸਾਰੇ ਬੰਦੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਫਾਰਮ ਭਰੇ ਗਏ। ਇਸ ਤੋਂ ਇਲਾਵਾ ਉਹਨਾਂ ਨੇ ਬੰਦੀਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਅਪੀਲ ਪਾਉਣ ਦਾ ਤਰੀਕਾ ਅਤੇ ਅਪੀਲ ਦੇ ਬਾਰੇ ਵੀ ਜਾਗਰੂਕ ਕੀਤਾ ਗਿਆ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media