ਸਮਰਾਲਾ, 25 ਅਪ੍ਰੈਲ (ਪੰਜਾਬ ਪੋਸਟ- ਕੰਗ) – ਸੀਨੀਅਰ ਸਿਟੀਜਨ ਐਸੋਸੀਏਸ਼ਨ (ਰਜਿ:) ਸਮਰਾਲਾ ਵੱਲੋਂ ਭਿ੍ਰਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਦੇ ਸਹਿਯੋਗ ਨਾਲ ਸੀਨੀਅਰ ਸਿਟੀਜਨਾਂ ਨੂੰ ਉਨਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਅਤੇ ਚੱਲ ਰਹੀ ਵਰਤਮਾਨ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ 29 ਅਪ੍ਰੈਲ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਗਲੋਬਲ ਟਾਬਰ ਖੰਨਾ ਰੋਡ ਨੇੜੇ ਚੌੜਾ ਬਜਾਰ ਸਮਰਾਲਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਦੇਸ਼ ਸ਼ਰਮਾ ਅਤੇ ਕਮਾਂਡੈਂਟ ਰਸ਼ਪਾਲ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਸੀਨੀਅਰ ਸਿਟੀਜਨਾਂ ਦੇ ਬਣਦੇ ਹੱਕਾਂ ਦੀ ਪ੍ਰੋੜਤਾ ਕਰਨ ਲਈ ਬੁੱਧੀਮਾਨ ਅਤੇ ਸੂਝਵਾਨ ਸਖਸ਼ੀਅਤਾਂ ਆਪੋ ਆਪਣੇ ਵਿਚਾਰ ਪ੍ਰਗਟ ਕਰਨਗੀਆਂ।ਇਸ ਤੋਂ ਇਲਾਵਾ ਸਮਕਾਲੀ ਸਰਕਾਰ ਵੱਲੋਂ ਸੀਨੀਅਰ ਸਿਟੀਜਨਾਂ ਦੇ ਮਾਣ ਸਤਿਕਾਰ ਦੇਣ ਪ੍ਰਤੀ ਵੀ ਮੰਗ ਕੀਤੀ ਜਾਵੇਗੀ। ਉਨਾਂ ਸਮਰਾਲਾ ਇਲਾਕੇ ਦੇ ਸਮੂਹ ਸੀਨੀਅਰ ਸਿਟੀਜਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੈਮੀਨਾਰ ਵਿੱਚ ਪੁੱਜ ਕੇ ਆਪਣੇ ਘੱਟ ਰਹੇ ਮਾਣ ਸਤਿਕਾਰ ਅਤੇ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣ ਅਤੇ ਇਸ ਸੈਮੀਨਾਰ ਦਾ ਵੱਧ ਤੋਂ ਵੱਧ ਲਾਭ ਉਠਾਉਣ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media