Tuesday, November 24, 2026

ਐਸ.ਐਸ ਸ੍ਰੀਵਾਸਤਵਾ ਨੇ ਪੁਲਿਸ ਕਮਿਸ਼ਨਰ ਵਜੋਂ ਅਹੁੱਦਾ ਸੰਭਾਲਿਆ

ਅੰਮਿ੍ਰਤਸਰ, 26 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – Police Comm. Srivatavaਸੀਨੀਅਰ ਆਈ.ਪੀ,ਐਸ ਅਧਿਕਾਰੀ ਸਿਧਾਸ਼ੂ ਸ਼ੇਖਰ ਸ੍ਰੀਵਾਸਤਵਾ (ਐਸ.ਐਸ.ਸ੍ਰੀਵਾਸਤਵਾ) ਨੇ ਅੱਜ ਸਵੇਰੇ ਅੰਮਿ੍ਰਤਸਰ ਦੇ ਪੁਲਿਸ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ।ਉਨਾਂ ਆਪਣਾ ਅਹੁਦਾ ਸੰਭਾਲਣ ਮਗਰੋਂ ਪੈ੍ਰਸ ਨਾਲ ਗੱਲਬਾਤ ਕਰਦੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਨਗਰੀ ਅੰਮਿ੍ਰਤਸਰ ਦੀ ਸੇਵਾ ਦਾ ਜੋ ਮੌਕਾ ਦਿੱਤਾ ਗਿਆ ਹੈ, ਮੈਂ ਉਸ ਲਈ ਆਪਣੇ ਆਪ ਨੂੰ ਵੱਡੇ ਭਾਗਾਂ ਵਾਲਾ ਸਮਝਦਾ ਹਾਂ। ਉਨਾਂ ਕਿਹਾ ਕਿ ਗੁਰੂ ਨਗਰੀ ਨੂੰ ਸਾਫ-ਸੁਥਰਾ ਪੁਲਿਸ ਪ੍ਰਬੰਧ ਦੇਣਾ ਉਨਾਂ ਦੀ ਪਹਿਲੀ ਤਰਜ਼ੀਹ ਹੈ ਅਤੇ ਹਮੇਸ਼ਾਂ ਕੋਸ਼ਿਸ਼ ਹੋਵੇਗੀ ਕਿ ਹਰੇਕ ਨੂੰ ਇਨਸਾਫ ਮਿਲੇ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਉਹ ਇਸ ਤੋਂ ਪਹਿਲਾਂ ਵੀ ਤੌਰ ਐਸ.ਪੀ ਅਤੇ ਐਸ.ਐਸ.ਪੀ ਅੰਮਿ੍ਰਤਸਰ ਵਿਖੇ ਸੇਵਾ ਕਰ ਚੁੱਕੇ ਹਨ। ਇਸ ਮੌਕੇ ਸਾਬਕਾ ਪੁਲਿਸ ਕਮਿਸ਼ਨਰ ਜੀ.ਨਾਗੇਸ਼ਵਰ ਰਾਓ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply