ਪਠਾਨਕੋਟ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਫਸਲਾਂ ਦੀ ਰਹਿੰਦ ਖੂੰਹਦ ਸਾੜਣ ਵਾਲੇ ਕਿਸਾਨਾਂ ਨੂੰ ਦਿੱਤੀ ਜਾਣ ਵਾਲੀਆਂ ਮੁਫਤ ਪਾਣੀ ਬਿਜਲੀ ਅਤੇ ਹੋਰ ਸਬਸਿਡੀ ਦੀਆਂ ਸਹੂਲਤਾਂ ਬੰਦ ਹੋ ਜਾਣਗੀਆਂ।ਇਸ ਲਈ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਦਿਆਂ ਕਣਕ ਦੀ ਕਟਾਈ ਤੋਂ ਬਾਅਦ ਨਾੜ ਨੂੰ ਅੱਗ ਨਾਂ ਲਗਾਈ ਜਾਵੇ। ਇਹ ਵਿਚਾਰ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਨੇ ਦਿੱਤੀ।
ਗੱਲਬਾਤ ਕਰਦਿਆਂ ਡਾ. ਇੰਦਰਜੀਤ ਸਿੰਘ ਨੇ ਕਿਹਾ ਕਿ ਪ੍ਰਦੂਸ਼ਣ ਦੀ ਵੱਧ ਰਹੀ ਸਮੱਸਿਆ ਨੂੰ ਮੁੱਖ ਰੱਖਦਿਆਂ ਨੈਸ਼ਨਲ ਗ੍ਰੀਨ ਟਿ੍ਰਬਿਊਨਲ(ਐਨ.ਜੀ.ਟੀ.) ਵੱਲੋਂ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਣ ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਨਾੜ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਤੋਂ 2500 ਰੁਪਏ ਤੋਂ 15 ਹਜ਼ਾਰ ਤੱਕ ਜ਼ੁਰਮਾਨਾ ਵਸੂਲਿਆ ਜਾਵੇਗਾ।ਉਨਾਂ ਕਿਹਾ ਕਿ ਕਣਕ ਦੀ ਕਟਾਈ ਤੋਂ ਬਾਅਦ ਕਿਸਾਨਾਂ ਦੁਆਰਾ ਨਾੜ ਨੂੰ ਖੇਤਾਂ ਵਿੱਚ ਸਾੜਨਾ ਸੁਰੁ ਕਰ ਦਿੱਤਾ ਜਾਂਦਾ ਹੈ, ਜਿਸ ਨਾਲ ਹਵਾ ਦਾ ਪ੍ਰਦੂਸ਼ਣ ਵੱਧ ਜਾਂਦਾ ਹੈ,ਜਿਸ ਨਾਲ ਸਾਹ ਲੈਣਾ ਵੀ ਔਖਾ ਹੋ ਜਾਂਦਾ ਹੈ ਉਨਾਂ ਕਿਹਾ ਕਿ ਆਮ ਕਰਕੇ ਕਣਕ ਦੀ ਕਟਾਈ ਤੋਂ ਬਾਅਦ ਰੀਪਰ ਨਾਲ 80-90 ਫੀਸਦੀ ਨਾੜ ਦੀ ਤੂੜੀ ਬਣਾ ਲਈ ਜਾਂਦੀ ਹੈ।ਬਹੁਤ ਘੱਟ ਨਾੜ ਦਾ ਹਿੱਸਾ ਖੇਤ ਵਿੱਚ ਬਚਦਾ ਹੈ,ਜਿਸ ਨੂੰ ਕਿਸਾਨਾਂ ਵੱਲੋਂ ਅੱਗ ਲਗਾ ਕੇ ਸਾੜ ਦਿੱਤਾ ਜਾਂਦਾ ਹੈ ।ਉਨਾਂ ਕਿਹਾ ਕਿ ਕਣਕ ਦੀ ਕਟਾਈ ਤੋਂ ਬਾਅਦ ਤਵੀਆਂ ਜਾਂ ਉਲਟਾਵੇਂ ਹੱਲ ਨਾਲ ਨਾੜ ਦੀ ਰਹਿੰਦ ਖੂੰਹਦ ਨੂੰ ਦਬਾ ਕੇ ਜ਼ਮੀਨ ਵਿੱਚ ਦਬਾ ਕੇ ਨਾੜ ਨੂੰ ਜ਼ਮੀਨ ਵਿੱਚ ਦਬਾਇਆ ਜਾ ਸਕਦਾ ਹੈ ਤਾਂ ਜੋ ਜ਼ਮੀਨ ਦੀ ਸਿਹਤ ਨੂੰ ਸੁਧਾਰਿਆ ਜਾ ਸਕੇ ਅਤੇ ਵਾਤਾਵਰਣ ਨੂੰ ਪ੍ਰਦੂਸਤ ਹੋਣ ਤੋਂ ਬਚਾਇਆ ਜਾ ਸਕੇ।ਉਨਾਂ ਕਿਹਾ ਕਿ ਤੂੜੀ ਬਨਾਉਣ ਉਪਰੰਤ ਪਾਣੀ ਲਗਾ ਦੇਣਾ ਚਾਹੀਦਾ ਹੈ ਅਤੇ ਵੱਤਰ ਆਉਣ ਤੇ ਤਵੀਆਂ ਜਾਂ ਰੋਟਾਵੇਟਰ ਨਾਲ ਵਾਹ ਕੇ 35 ਕਿਲੋ ਯਰੀਆ ਪ੍ਰਤੀ ਏਕੜ ਪਾ ਕੇ ਜੰਤਰ ਜਾਂ ਕੋਈ ਹੋਰ ਫਸਲ ਬੀਜ ਦੇਣੀ ਚਾਹੀਦੀ ਹੈ।ਉਨਾਂ ਕਿਹਾ ਕਿ ਝੋਨੇ ਦੀ ਲਵਾਈ ਤੋਂ 1-2 ਦਿਨ ਪਹਿਲਾਂ ਖੇਤ ਵਿੱਚ ਜੰਤਰ ਨੂੰ ਰੋਟਾਵੇਟਰ ਜਾਂ ਤਵੀਆਂ ਨਾਲ ਵਾਹ ਕੇ ਹਰੀ ਖਾਦ ਕੀਤੀ ਜਾ ਸਕਦੀ ਹੈ ।ਉਨਾਂ ਕਿਹਾ ਕਿ ਕਣਕ ਦੀ ਕਟਾਈ ਤੋਂ ਬਾਅਦ ਤੂੜੀ ਬਨਾਉਣ ਉਪਰੰਤ ਖੇਤ ਨੂੰ ਬਿਨਾਂ ਵਾਹਿਆਂ ਡਰਿੱਲ ਨਾਲ ਮੂੰਗੀ ਦੀ ਕਾਸ਼ਤ ਵੀ ਕੀਤੀ ਜਾ ਸਕਦੀ ਹੈ।ਉਨਾਂ ਕਿਹਾ ਕਿ ਖੇਤੀਬਾੜੀ ਵਿਭਾਗ ਪੰਜਾਬ ਵੱਲੋਂ ਮੂੰਗੀ ਦਾ ਬੀਜ ਕਿਸਾਨਾਂ ਨੂੰ ਸਬਸਿਡੀ ਤੇ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਡਾ. ਹਰਿੰਦਰ ਸਿੰਘ ਖੇਤੀਬਾੜੀ ਅਫਸਰ,ਡਾ. ਹਰਪ੍ਰੀਤ ਸਿੰਘ,ਡਾ. ਜਗਦੀਪ ਸਿੰਘ ਡਿਪਟੀ ਪੀ ਡੀ ਆਤਮਾ ਵੀ ਹਾਜ਼ਰ ਸਨ।
Check Also
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …
Punjab Post Daily Online Newspaper & Print Media