Wednesday, October 14, 2026

ਹਾਦਸਿਆਂ ਨੂੰ ਰੋਕਣ ਦੇ ਲਈ ਭਾਸ਼ਣ ਪ੍ਰਤੀਯੋਗਤਾ ਦਾ ਆਯੋਜਿਨ

ਬਠਿੰਡਾ, 27 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – PPN2704201702ਸੰਤ ਕਬੀਰ ਕਾਨਵੈੱਟ ਸੀਨੀਅਰ ਸੈਕੰਡਰੀ ਸਕੂਲ ਵਿੱਚ ਹਾਦਸਿਆਂ ਨੂੰ ਰੋਕਣ ਦੇ ਲਈ ਵਿਦਿਆਰਥੀਆਂ ਦਰਮਿਆਨ ਭਾਸ਼ਣ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ।ਇਸ ਪ੍ਰਤੀਯੋਗਤਾ ਵਿੱਚ ਅੱਠਵੀ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਕਿਸ਼ੋਰ ਬਿਨਾਂ ਹੈਲਮੇਟ ਤੋਂ ਵਾਹਨ ਚਲਾਉਂਦੇ ਹੋਏ ਅਤੇ ਇੱਕ ਦੂਸਰੇ ਤੋਂ ਅੱਗੇ ਨਿਕਲਣ ਦੀ ਦੌੜ ਵਿੱਚ ਹੀ ਹਾਦਸਿਆਂ ਦਾ ਕਾਰਨ ਬਣਦੇ ਹਨ।ਸਕੂਲ ਦੇ ਮੈਨੇਜਿੰਗ ਡਾਇਰੈਕਟਰ ਪ੍ਰੋ. ਐਮ. ਐਲ ਅਰੋੜਾ ਅਤੇ ਪ੍ਰਿੰਸੀਪਲ ਮੈਡਮ ਅੰਜੂ ਡੋਗਰਾ ਨੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਦਾ ਪਾਲਣ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਹਨਾਂ ਨੂੰ ਟਰੈਫਿਕ ਚਿੰਨ੍ਹਾਂ ਨੂੰ ਮੰਨਣ ਦੀਆਂ ਹਦਾਇਤਾ ਵੀ ਦਿੱਤੀਆਂ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply