Tuesday, April 7, 2026

ਟ੍ਰੈਫਿਕ ਨਿਯਮਾਂ ਦੀ ਉਲੰਘਨਾ ਕਰਨ ਵਾਲਿਆਂ ਦੇ ਕੱਟੇ ਚਲਾਨ

PPN2704201710ਧੂਰੀ, 27 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਟ੍ਰੈਫਿਕ ਇੰਚਾਰਜ ਅਮਰੀਕ ਸਿੰਘ ਏ.ਐਸ.ਆਈ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲਾ੍ਹ ਸੰਗਰੂਰ ਦੇ ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਅਤੇ ਡੀ.ਐਸ.ਪੀ. ਧੂਰੀ ਸ੍ਰ. ਅਕਾਸ਼ਦੀਪ ਸਿੰਘ ਔਲਖ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਨਾ ਨੂੰ ਯਕੀਨੀ ਬਣਾਉਂਦੇ ਹੋਏ ਟ੍ਰੈਫਿਕ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ ਹਨ ਅਤੇ ਮਾਲੇਰਕੋਟਲਾ ਰੋਡ ਉੱਪਰ ਲਗਾਏ ਗਏ ਨਾਕੇ ਦੌਰਾਨ ਉਹਨਾਂ ਵੱਲੋਂ 20 ਚਲਾਨ ਕੱਟੇ ਗਏ ਜਿਸ ਵਿੱਚ 5 ਚਲਾਨ ਸਕੂਲੀ ਬੱਸਾਂ ਦੇ, 7 ਚਲਾਨ ਟ੍ਰਿਪਲ ਸਵਾਰੀ, 8 ਚਲਾਨ ਸ਼ਹਿਰ ਵਿੱਚ ਘੁੰਮ ਰਹੇ ਮਨਚਲਿਆਂ ਦੇ ਸ਼ਾਮਲ ਹਨ। ਉਹਨਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਨਾ ਕਰਨ ਵਾਲਿਆਂ ਨੂੰ ਕਿਸੇ ਤਰਜ਼ ‘ਤੇ ਬਖਸ਼ਿਆਂ ਨਹੀਂ ਜਾਵੇਗਾ।ਉਹਨਾਂ ਗੱਲਬਾਤ ਕਰਦਿਆਂ ਦੱਸਿਆ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਨਾਬਾਲਗ ਬੱਚਿਆਂ ਨੂੰ ਵਹੀਕਲ ਨਾ ਦੇਣ ਜਿਸ ਦਾ ਖਾਮਿਆਜ਼ਾ ਉਹਨਾਂ ਨੂੰ ਵੀ ਭੁਗਤਣਾ ਪੈ ਸਕਦਾ ਹੈ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …

Leave a Reply