ਫਾਜ਼ਿਲਕਾ, 27 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਬੀਤੀ ਸ਼ਾਮ ਤੱਕ 6,22,154 ਮੀਟ੍ਰਿਕ ਟਨ ਦੀ ਆਮਦ ਹੋ ਚੁੱਕੀ ਹੈ। ਜਦਕਿ ਜ਼ਿਲੇ ਵਿਚ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਦੀ ਪ੍ਰਕਿਰਿਆ ਨਿਰਵਿਘਨ ਚੱਲ ਰਹੀ ਹੈ। ਹੁਣ ਤੱਕ ਜ਼ਿਲੇ ਵਿਚ 757 ਕਰੋੜ 39 ਲੱਖ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ।
ਇਸ ਸਬੰਧੀ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਖਰੀਦ ਏਜੰਸੀਆਂ ਨੂੰ ਕਣਕ ਦੀ ਲਿਫ਼ਟਿੰਗ ਦੇ ਕੰਮ ਵਿਚ ਹੋਰ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਦੀ ਸੁੱਧਤਾ ਲਈ ਰਹਿੰਦ ਖੁਹੰਦ ਨੂੰ ਅੱਗ ਨਾ ਲਗਾਈ ਜਾਵੇ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲੇ ਦੀਆਂ ਸਮੂਹ ਅਨਾਜ ਮੰਡੀਆਂ ਵਿਚ 5,99,697 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਦਾ ਕੰਮ ਨਿਰਵਿਘਨ ਜਾਰੀ ਹੈ। ਬੀਤੀ ਸ਼ਾਮ ਤੱਕ ਪਨਗ੍ਰੇਨ ਵੱਲੋਂ 103370 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 143938 ਮੀਟ੍ਰਿਕ ਟਨ, ਪਨਸਪ ਵੱਲੋਂ 111135 ਮੀਟ੍ਰਿਕ ਟਨ, ਵੇਅਰਹਾਉਸ ਵੱਲੋਂ 83913 ਮੀਟ੍ਰਿਕ ਟਨ, ਪੰਜਾਬ ਐਗਰੋ ਵੱਲੋਂ 52236 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 105100 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 5 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
Check Also
ਰੇਲਵੇ ਸਟੇਸ਼ਨ ਰਮਦਾਸ ਦੇ ਅਧੁਨਿਕੀਕਰਨ ਲਈ ਕੇਂਦਰੀ ਰੇਲ ਮੰਤਰਾਲੇ ਕੋਲ ਜੋਰ ਸ਼ੋਰ ਨਾਲ ਉਠਾਇਆ ਮੁੱਦਾ -ਧਾਲੀਵਾਲ
ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ ਕੁਲਦੀਪ ਸਿੰਘ …
Punjab Post Daily Online Newspaper & Print Media