Tuesday, November 24, 2026

ਨੋ ਤੰਬਾਕੂ ਤੇ ਨਸ਼ਾ ਵਿਰੋਧੀ ਦਿਵਸ ਮਨਾਇਆ

PPN2704201717ਮਲੋਟ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਰਕਾਰੀ (ਕੰ) ਸੀਨੀਅਰ ਸੈਕੰਡਰੀ ਸਕੂਲ਼ ਮੰਡੀ ਹਰਜੀ ਰਾਮ ਮਲੋਟ ਵਿਖੇ ਨੋ ਤੰਬਾਕੂ ਦਿਵਸ ਅਤੇ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ, ਇਸ ਪ੍ਰੋਗਰਾਮ ਅਧੀਨ ਬੱਚਿਆਦੇ ਚਾਰਟ ਮੇਕਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ।ਇਸ ਸਮੇਂ ਸ਼੍ਰੀ ਕ੍ਰਿਸ਼ਨ ਲਾਲ ਸਾਇੰਸ ਮਾਸਟਰ ਨੇ ਵਿਦਿਆਰਥੀਆਂ ਨੂੰ ਤੰਬਾਕੂ ਅਤੇ ਨਸ਼ਿਆ ਨਾਲ ਲੱਗਣ ਵਾਲੀਆ ਭਿਆਨਕ ਬਿਮਾਰੀਆਂ ਤੋਂ ਜਾਣੂ ਕਰਵਾਇਆ ਇਸ ਮੌਕੇ ਸਕੂਲ਼ ਦੇ ਪ੍ਰਿੰਸੀਪਲ ਸ਼੍ਰੀ ਵਿਜੈ ਗਰਗ ਨੇ ਤੰਬਾਕੂ ਦੇ ਭੈੜੇ ਪ੍ਰਭਾਵ ਤੋਂ ਵਿਦਿਆਰਥੀਆਂ ਨੂੰ ਦੂਰ ਰਹਿਣ ਦੀ ਸਲਾਹ ਦਿੱਤੀ ਆਪਣੇ ਗਲੀ ਮਹੱਲੇ ਵਿੱਚ ਲੋਕਾਂ ਨੂੰ ਇਹਨਾਂ ਦੇ ਭੈੜੇ ਪ੍ਰਭਾਵ ਤੋਂ ਜਾਣੂ ਕਰਵਾਇਆ ਜਾਵੇ ਅਤੇ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਵਿਜੈ ਗਰਗ ਵੱਲੋਂ ਚੋਕਲੇਟ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸ਼੍ਰੀ ਮਤੀ ਰਵਿੰਦਰਪਾਲ ਸਾਇੰਸ ਅਧਿਆਪਕਾ ਸ਼੍ਰੀ ਮਤੀ ਸੁਨੀਤਾ ਰਾਣੀ ਸਾਇੰਸ ਅਧਿਆਪਕਾ ,ਸ਼੍ਰੀ ਮਤੀ ਨਿਧਾ ਨਾਰੰਗ ਸਾਇੰਸ ਅਧਿਆਪਕ ਸ਼ਾਮਿਲ ਸਨ।

Check Also

ਮਨੁੱਖਤਾ ਦੇ ਰਹਿਬਰ-ਸ੍ਰੀ ਗੁਰੂ ਨਾਨਕ ਦੇਵ ਜੀ

              ਸਮੁੱਚੇ ਸੰਸਾਰ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ …

Leave a Reply