Tuesday, November 24, 2026

ਹੋਟਲ ਕੰਟਰੀ ਇਨ ਐਂਡ ਸੂਟਸ ਵਲੋਂ ਐਮ.ਬੀ.ਏ ਦੀਆਂ 3 ਵਿਦਿਆਰਥਣਾਂ ਦੀ ਨੌਕਰੀ ਲਈ ਚੋਣ

PPN2804201703ਬਠਿੰਡਾ, 28 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਵਿਦਿਆਰਥੀਆਂ ਦੀ ਪਲੇਸਮੇਂਟ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿਸ ਲਈ ਸਮੇਂ ਸਮੇਂ ਤੇ ਕਾਰਪੋਰੇਟ ਜਗਤ ਦੀਆਂ ਮੰਨੀਆਂ ਪ੍ਰਮੰਨੀਆਂ ਕੰਪਨੀਆਂ ਬਾਬਾ ਫ਼ਰੀਦ ਕੈਂਪਸ ਵਿਖੇ ਪਹੰੁਚ ਕੇ ਵਿਦਿਆਰਥੀਆਂ ਨੂੰ ਨੌਕਰੀ ਦੇ ਮੌਕੇ ਪ੍ਰਦਾਨ ਕਰ ਰਹੀਆਂ ਹਨ।ਇਸੇ ਲੜੀ ਤਹਿਤ ਬੀਤੇ ਦਿਨੀ ਸੰਸਥਾ ਦੇ ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਦੇ ਵਿਸ਼ੇਸ਼ ਉਪਰਾਲਿਆਂ ਸਦਕਾ ਹੋਟਲ ਕੰਟਰੀ ਇਨ ਐਂਡ ਸੂਟਸ ਦੀ ਕੈਂਪਸ ਪਲੇਸਮੈਂਟ ਡਰਾਈਵ ਆਯੋਜਿਤ ਕਰਵਾਈ ਗਈ ਜਿਸ ਦੌਰਾਨ ਐਮ.ਬੀ.ਏ ਦੀਆਂ 3 ਵਿਦਿਆਰਥਣਾਂ ਨੂੰ ਨੌਕਰੀ ਲਈ ਚੁਣ ਲਿਆ ਗਿਆ।
ਦੱਸਣਯੋਗ ਹੈ ਕਿ ਕਾਰਲਸਨ ਰੈਜ਼ੀਡਰ ਹੋਟਲ ਗਰੁੱਪ ਇੱਕ ਮੋਹਰੀ ਅੰਤਰਰਾਸ਼ਟਰੀ ਹੋਟਲ ਕੰਪਨੀ ਹੈ ਜਿਸ ਦੇ 115 ਦੇਸ਼ਾਂ ਵਿੱਚ 1440 ਤੋਂ ਵਧੇਰੇ ਹੋਟਲ ਸੇਵਾਵਾਂ ਪ੍ਰਦਾਨ ਕਰ ਰਹੇ ਹਨ।ਹੋਟਲ ਕੰਟਰੀ ਇਨ ਐਂਡ ਸੂਟਸ ਇਸ ਕੰਪਨੀ ਦੇ ਪ੍ਰਸਿੱਧ ਹੋਟਲਾਂ ਦੀ ਚੇਨ ਵਿੱਚੋਂ ਇੱਕ ਵੱਡਾ ਬਰਾਂਡ ਹੈ।ਬਾਬਾ ਫ਼ਰੀਦ ਕੈਂਪਸ ਵਿਖੇ ਹੋਟਲ ਕੰਟਰੀ ਇਨ ਐਂਡ ਸੂਟਸ ਦੀ ਪਲੇਸਮੈਂਟ ਡਰਾਈਵ ਦੌਰਾਨ ਅਧਿਕਾਰੀਆਂ ਨੇ ਵਿਦਿਆਰਥੀਆਂ ਦਾ ਲਿਖਤੀ ਟੈਸਟ ਲਿਆ ਅਤੇ ਫਿਰ ਗਰੁੱਪ ਡਿਸ਼ਕਸ਼ਨ ਕਰਵਾ ਕੇ ਵਿਦਿਆਰਥੀਆਂ ਨੂੰ ਸ਼ਾਰਟ ਲਿਸਟ ਕੀਤਾ। ਇਸ ਤੋਂ ਬਾਦ ਇਹਨਾਂ ਸ਼ਾਰਟ ਲਿਸਟ ਕੀਤੇ ਗਏ ਵਿਦਿਆਰਥੀਆਂ ਦੀ ਇੰਟਰਵਿਊ ਕੀਤੀ ਗਈ।ਇਸ ਪਲੇਸਮੈਂਟ ਡਰਾਈਵ ਦੌਰਾਨ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੇਂਟ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਪੂਰੇ ਹੌਸਲੇ ਅਤੇ ਸਵੈ-ਵਿਸ਼ਵਾਸ਼ ਨਾਲ ਇੰਟਰਵਿਊ ਦਿੱਤੀ। ਵਿਦਿਆਰਥੀਆਂ ਦੀ ਬੋਲ ਚਾਲ ਦੀ ਭਾਸ਼ਾ ਕੰਪਿਊਟਰ ਜਾਣਕਾਰੀ, ਆਮ ਗਿਆਨ ਅਤੇ ਪੇਸ਼ੇਵਰ ਪਹੁੰਚ ਦੇ ਸਿੱਟੇ ਵਜੋਂ ਅਧਿਕਾਰੀਆਂ ਨੇ ਐਮ.ਬੀ.ਏ ਦੀਆਂ 3 ਵਿਦਿਆਰਥਣਾਂ ਨੂੰ ਨੌਕਰੀ ਲਈ ਚੁਣ ਲਿਆ। ਸੰਸਥਾ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਸੰਸਥਾ ਵੱਲੋਂ ਹਰ ਕੋਰਸ ਦੇ ਵਿਦਿਆਰਥੀਆਂ ਦੀ 100 ਫੀਸਦੀ ਪਲੇਸਮੈਂਟ ਨੂੰ ਯਕੀਨੀ ਬਣਾਉਣ ਲਈ ਉਪਰਾਲੇ ਜਾਰੀ ਹਨ। ਸੰਸਥਾ ਵਿਖੇ ਲਾਗੂ ਇਨੋਵੇਟਿਵ ਟੀਚਿੰਗ ਮੈਥਡੋਲੋਜੀ ਦੇ ਤਹਿਤ ਸੰਸਥਾ ਦੇ ਮਿਹਨਤੀ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਪਾਏ ਜਾ ਰਹੇ ਯੋਗਦਾਨ ਦੀ ਪ੍ਰਸੰਸਾ ਕਰਦਿਆਂ ਉਹਨਾਂ ਨੇ ਸਫ਼ਲ ਹੋਏ ਵਿਦਿਆਰਥੀਆਂ ਨੂੰ ਆਪਣੀਆਂ ਸ਼ੁਭ ਕਾਮਨਾਵਾਂ ਦਿੱਤੀਆਂ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply