Monday, November 23, 2026

ਸ਼ਰਾਬ ਦੇ ਠੇਕਿਆਂ ’ਚ ਸੀ.ਟੀ.ਵੀ ਕੈਮਰੇ ਲਾਉਣ ਦੇ ਹੁਕਮ

ਅੰਮਿ੍ਤਸਰ, 28 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟਰੇਟ ਅੰਮਿ੍ਰਤਸਰ ਸ਼ਹਿਰ ਸੁਧਾਂਸ਼ੂ ਐਸ ਸ਼੍ਰੀਵਾਸਤਵਾ, ਆਈ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਮਿਸ਼ਨਰੇਟ ਅੰਮਿ੍ਰਤਸਰ ਦੀ ਹਦੂਦ ਅੰਦਰ ਆਉਂਦੇ ਇਲਾਕੇ ਵਿਚ ਪੈਂਦੇ ਸ਼ਰਾਬ ਦੇ ਠੇਕਿਆਂ ਦੇ ਬਾਹਰ 50 ਮੀਟਰ ਦੇ ਘੇਰੇ ਨੂੰ ਕਵਰ ਕਰਦੇ ਸੀ. ਸੀ. ਟੀ. ਵੀ ਕੈਮਰੇ ਲਾਉਣ ਦੇ ਹੁਕਮ ਜਾਰੀ ਕੀਤੇ ਹਨ।ਜਾਰੀ ਹੁਕਮਾਂ ਅਨੁਸਾਰ ਠੇਕਿਆਂ ਦੇ ਬਾਹਰ ਕੈਮਰੇ ਜਾਰੀ ਹੁਕਮਾਂ ਦੀ ਮਿਤੀ ਤੋਂ 45 ਦਿਨਾਂ ਦੇ ਅੰਦਰ-ਅੰਦਰ ਲਾਉਣ ਲਾਜ਼ਮੀ ਹਨ।
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸੀ. ਸੀ. ਟੀ. ਵੀ ਕੈਮਰਿਆਂ ਵਿਚ ਘੱਟੋ-ਘੱਟ ਪਿਛਲੇ 10 ਦਿਨਾਂ ਦੀ ਰਿਕਾਰਡਿੰਗ ਦਾ ਡਿਜੀਟਲ ਰਿਕਾਰਡ ਹੋਣਾ ਜ਼ਰੂਰੀ ਹੈ। ਇਸ ਤੋਂ ਇਲਾਵਾ ਠੇਕਿਆਂ ਦੇ ਮਾਲਕ ਜਾਂ ਉਨਾਂ ਦੇ ਮੁਲਾਜ਼ਮ ਰੋਜ਼ਾਨਾ ਰਿਕਾਰਡਿੰਗ ਦੀ ਇਕ ਸੀ.ਡੀ ਤਿਆਰ ਕਰਕੇ ਆਪਣੇ ਖੇਤਰ ਦੇ ਬੀਟ ਕਾਂਸਟੇਬਲ ਨੂੰ ਸੌਂਪਣਗੇ ਅਤੇ ਇਸ ਸਬੰਧੀ ਪੂਰਾ ਰਿਕਾਰਡ ਇਕ ਰਜਿਸਟਰ ਵਿਚ ਦਰਜ ਕਰਨਗੇ, ਜੋ ਕਿ ਠੇਕੇ ’ਤੇ ਹਰ ਵੇਲੇ ਮੌਜੂਦ ਰਹੇਗਾ। ਇਸ ਤੋਂ ਇਲਾਵਾ ਉਹ ਠੇਕਾ ਖੁੱਲਣ ਵੇਲੇ ਇਹ ਯਕੀਨੀ ਬਣਾਉਣਗੇ ਕਿ ਕੈਮਰਾ ਠੀਕ ਹਾਲਤ ਵਿਚ ਚੱਲ ਰਿਹਾ ਹੈ ਜਾਂ ਨਹੀਂ ਅਤੇ ਜੇਕਰ ਕੋਈ ਨੁਕਸ ਹੈ ਤਾਂ ਉਸ ਨੂੰ ਤੁਰੰਤ ਠੀਕ ਕਰਵਾਇਆ ਜਾਵੇ। ਇਸ ਸਬੰਧੀ ਲੋੜੀਂਦੀ ਸੂਚਨਾ ਸਬੰਧਤ ਥਾਣੇ ਨੂੰ ਵੀ ਦਿੱਤੇ ਜਾਣ ਲਈ ਕਿਹਾ ਗਿਆ ਹੈ। ਇਹ ਹੁਕਮ 28 ਜੂਨ 2017 ਤੱਕ ਲਾਗੂ ਰਹਿਣਗੇ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply