Saturday, April 11, 2026

ਗਰਮੀ ਦੇ ਮੱਦੇਨਜ਼ਰ ਸਾਰੇ ਵਿਭਾਗ ਲੋੜੀਂਦੇ ਪ੍ਰਬੰਧ ਕਰਨ – ਡਿਪਟੀ ਕਮਿਸ਼ਨਰ

ਪਠਾਨਕੋਟ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – Neelima DCਗਰਮੀਆਂ ਦੇ ਮੌਸਮ ਦੌਰਾਨ ਲੂ ਕਾਰਨ ਹੋਣ ਵਾਲੇ ਨੁਕਸਾਨ ਨੂੰ ਘੱਟ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਨੇ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਹੈ ਕਿ ਇਸ ਸਬੰਧੀ ਲੋੜੀਂਦੇ ਪ੍ਰਬੰਧ ਕੀਤੇ ਜਾਣ। ਉਨਾਂ ਨੇ ਸਿਹਤ ਵਿਭਾਗ ਨੂੰ ਕਿਹਾ ਕਿ ਉਹ ਹਸਪਤਾਲਾਂ ਵਿਚ ਜਿੱਥੇ ਯੋਗ ਵਿਵਸਥਾ ਕਰੇ ਉਥੇ ਹੀ ਲੋਕਾਂ ਨੂੰ ਗਰਮੀ ਤੋਂ ਬਚਨ ਬਾਰੇ ਜਾਗਰੂਕ ਕੀਤਾ ਜਾਵੇ।ਇਸੇ ਤਰਾਂ ਜਨਤਕ ਥਾਂਵਾਂ ਤੇ ਪੀਣ ਵਾਲੇ ਪਾਣੀ ਦੇ ਪ੍ਰਬੰਧ ਕਰਨ ਲਈ ਵੀ ਕਿਹਾ ਗਿਆ ਹੈ। ਉਨਾਂ ਨੇ ਜ਼ਿਲਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਗਰਮੀ ਦੇ ਮੌਸਮ ਦੌਰਾਨ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਤੇ ਅਮਲ ਕਰਨ ਤਾਂ ਜੋ ਕਿਸੇ ਕਿਸਮ ਦੇ ਜਾਨੀ ਨੁਕਸਾਨ ਤੋਂ ਬਚਿਆ ਜਾ ਸਕੇ।
ਦੂਜੇ ਪਾਸੇ ਸਿਵਲ ਸਰਜਨ ਡਾ: ਨਾਰੇਸ ਕਾਂਸਰਾ ਨੇ ਕਿਹਾ ਕਿ ਗਰਮੀ ਦੀ ਰੁੱਤ ਦੌਰਾਨ ਪਾਣੀ ਦਾ ਸੇਵਨ ਜਿਆਦਾ ਕਰਨਾ ਚਾਹੀਦਾ ਹੈ। ਇਕ ਬਾਲਗ ਮਨੁੱਖ ਨੂੰ ਘੱਟੋਂ ਘੱਟ ਤਿੰਨ ਲੀਟਰ ਪਾਣੀ ਪੀਣਾ ਚਾਹੀਦਾ ਹੈ।ਇਸ ਤੋਂ ਬਿਨਾਂ ਧੁੱਪ ਵਿਚ ਘੱਟ ਤੋਂ ਘੱਟ ਨਿਕਲਣਾ ਚਾਹੀਦਾ ਹੈ ਅਤੇ ਧੁੱਪ ਵਿਚ ਜਾਣ ਸਮੇਂ ਗਿੱਲਾ ਕਪੜਾ ਵੀ ਸਿਰ ਤੇ ਲਿਆ ਜਾ ਸਕਦਾ ਹੈ। ਖਾਲੀ ਪੇਟ ਦਿਨ ਸਮੇਂ ਘਰੋਂ ਬਾਹਰ ਨਹੀਂ ਜਾਣਾ ਚਾਹੀਦਾ ਹੈ ਅਤੇ ਫਾਸਟ ਫੂਡ ਨਹੀਂ ਖਾਣਾ ਚਾਹੀਦਾ ਹੈ। ਪਾਣੀ ਕਿਸੇ ਸਾਫ ਸੁਥਰੇ ਸ੍ਰੋਤ ਤੋਂ ਹੀ ਪੀਣਾ ਚਾਹੀਦਾ ਹੈ।ਬਾਹਰ ਜਾਣ ਸਮੇਂ ਜੇਕਰ ਸੰਭਵ ਹੋਵੇ ਤਾਂ ਆਪਣੀ ਪਾਣੀ ਦੀ ਬੋਤਲ ਨਾਲ ਰੱਖੀ ਜਾ ਸਕਦੀ ਹੈ। ਜੇਕਰ ਗਰਮੀ ਨਾਲ ਘਬਰਾਹਟ ਹੋਵੇ ਤਾਂ ਨਿੰਬੂ ਪਾਣੀ ਪੀਣਾ ਲਾਭਦਾਇਕ ਹੈ ਜਾਂ ਓਆਰਐਸ ਦਾ ਘੋਲ ਲਿਆ ਜਾ ਸਕਦਾ ਹੈ।ਬੱਚਿਆਂ ਨੂੰ ਵੀ ਧੁੱਪ ਵਿਚ ਨਹੀਂ ਖੇਡਣ ਦੇਣਾ ਚਾਹੀਦਾ ਹੈ।ਉਨਾਂ ਕਿਹਾ ਕਿ ਜੇਕਰ ਲੂ ਲੱਗ ਜਾਵੇ ਤਾਂ ਤੁਰੰਤ ਨੇੜੇ ਦੇ ਸਿਹਤ ਕੇਂਦਰ ਨਾਲ ਰਾਬਤਾ ਕਰਨਾ ਚਾਹੀਦਾ ਹੈ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …

Leave a Reply