ਪਠਾਨਕੋਟ,28 ਅਪ੍ਰੈਲ (ਪੰਜਾਬ ਪੋਸਟ ਬਿਊਰੋ) –
ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ ਜੀਆਂ ਦੀ ਹਦਾਇਤਾਂ ਮੁਤਾਬਕ ਸ੍ਰੀਮਤੀ ਅਮਨਦੀਪ ਕੋਰ ਚਾਹਲ, ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਅੱਜ ਬਾਲ ਸੁਰੱਖਿਆ ਅਫਸਰ ਨੂੰ ਟ੍ਰੇਨ ਕਰਨ ਲਈ ਟ੍ਰੇਨਿੰਗ ਦਿਤੀ ਗਈ।
ਇਹ ਟੇ੍ਰਨਿੰਗ ਪ੍ਰੋਗਰਾਮ ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਆਯੋਜਿਤ ਕੀਤਾ ਗਿਆ ਅਤੇ ਹਾਜ਼ਰ ਹੋਏ ਵੱਖ-ਵੱਖ ਥਾਣਿਆਂ ਤੋ ਬਾਲ ਸੁਰੱਖਿਆ ਅਫਸਰ ਨੂੰ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਨਵੀਂ ਦਿੱਲੀ ਵੱਲੋਂ ਚਲਾਈ ਜਾ ਰਹੀ ਸਕੀਮ ਬਾਰੇ ਜਾਣੂ ਕਰਵਾਇਆ ਗਿਆ।ਇਸ ਮੌਕੇ ਹਾਜ਼ਰ ਹੋਏ ਬਾਲ ਸੁਰੱਖਿਆ ਅਫਸਰ ਨੂੰ ਉਹਨਾਂ ਦੀਆਂ ਡਿਊਟੀਆਂ, ਜੁਵੇਨਾਇਲ ਜ਼ਸਟਿਸ ਐਕਟ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਮੁਫਤ ਲੀਗਲ ਸਰਵਿਸਜ਼, ਚਾਈਲਡ ਲੇਬਰ ਐਕਟ, ਸੈਕਸ਼ਨ 498-ਏ, ਡੋਮੈਸਟਿਕ ਵਾਇਲੈਂਸ ਐਕਟ, ਸੈਕਸ਼ਨ 13-ਬੀ, ਸੈਕਸ਼ਨ 9, ਸੈਕਸ਼ਨ 125 ਸੀ.ਆਰ.ਪੀ.ਸੀ, ਜੁਵੇਨਾਇਲ ਜ਼ਸਟਿਸ ਐਕਟ, ਐਮ.ਏ.ਸੀ.ਟੀ ਐਕਟ ਬਾਰੇ ਟੇ੍ਰਨਿੰਗ ਦਿੱਤੀ ਗਈ ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media