ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਖੇ ਲੰਮਾ ਸਮਾਂ ਸੇਵਾਵਾਂ ਕਰਨ ਵਾਲੇ ਮੁਲਾਜ਼ਮਾਂ ਰੇਸ਼ਮ ਸਿੰਘ ਗੁਰਦੁਆਰਾ ਇੰਸਪੈਕਟਰ-87, ਬੰਤਾ ਸਿੰਘ ਇੰਚਾਰਜ ਗੱਡੀਆਂ ਤੇ ਸੁਖਦੇਵ ਸਿੰਘ ਸੇਵਾਦਾਰ ਸ੍ਰੀ ਦਰਬਾਰ ਸਾਹਿਬ ਨੂੰ ਦਫਤਰ ਸ਼੍ਰੋਮਣੀ ਕਮੇਟੀ ਵਿਖੇ ਨਿੱਘੀ ਵਿਦਾਇਗੀ ਦਿੱਤੀ ਗਈ।ਇਸ ਸਮੇਂ ਮੁੱਖ ਸਕੱਤਰ ਹਰਚਰਨ ਸਿੰਘ, ਐਡੀਸ਼ਨਲ ਸਕੱਤਰ ਬਲਵਿੰਦਰ ਸਿੰਘ ਜੌੜਾ ਸਿੰਘਾ, ਬਿਜੈ ਸਿੰਘ, ਪ੍ਰਤਾਪ ਸਿੰਘ ਤੇ ਰਘਬੀਰ ਸਿੰਘ ਮੰਡ ਮੈਨੇਜਰ ਨੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ।ਇਸ ਮੌਕੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਲੋਈ, ਸ੍ਰੀ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸਕੱਤਰ ਸਿੰਘ ਤੇ ਜਸਵਿੰਦਰ ਸਿੰਘ ਦੀਨਪੁਰ ਮੀਤ ਸਕੱਤਰ, ਨਿਸ਼ਾਨ ਸਿੰਘ ਸੁਪ੍ਰਿੰਟੈਂਡੈਂਟ ਧਰਮ ਪ੍ਰਚਾਰ ਕਮੇਟੀ, ਕੁਲਦੀਪ ਸਿੰਘ ਰੋਡੇ ਇੰਚਾਰਜ, ਮੁਖਤਾਰ ਸਿੰਘ ਚੀਫ ਗੁਰਦੁਆਰਾ ਇੰਸਪੈਕਟਰ 85, ਜਤਿੰਦਰਪਾਲ ਸਿੰਘ ਚੀਫ ਗੁਰਦੁਆਰਾ ਇੰਸਪੈਕਟਰ 87, ਪਰਮਜੀਤ ਸਿੰਘ ਤੇ ਸਤਨਾਮ ਸਿੰਘ ਮਾਂਗਾਸਰਾਏ ਐਡੀਸ਼ਨਲ ਮੈਨੇਜਰ, ਹਰਜਿੰਦਰ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ, ਤੇਜਿੰਦਰ ਸਿੰਘ ਐਡੀਸ਼ਨਲ ਚੀਫ, ਰਣਜੀਤ ਸਿੰਘ ਭੋਮਾ, ਗੁਰਮੇਜ ਸਿੰਘ, ਬਲਦੇਵ ਸਿੰਘ, ਬਲਕਾਰ ਸਿੰਘ ਤੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਦੇ ਨਜ਼ਦੀਕੀ ਰਿਸ਼ਤੇਦਾਰ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media