ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਦਰਬਾਰ ਸਾਹਿਬ ਦੇ ਅਖੰਡਪਾਠੀ ਸਿੰਘਾਂ ਦੀਆਂ ਮੰਗਾਂ ਸਬੰਧੀ ਇੱਕ ਸਬ-ਕਮੇਟੀ ਦਾ ਗਠਨ ਕੀਤਾ ਹੈ।ਇਸ ਕਮੇਟੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ ਤੇ ਸੁਰਜੀਤ ਸਿੰਘ ਭਿੱਟੇਵਡ, ਮੁੱਖ ਸਕੱਤਰ ਹਰਚਰਨ ਸਿੰਘ, ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਹਰਭਜਨ ਸਿੰਘ ਮਨਾਵਾਂ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨੂੰ ਸ਼ਾਮਲ ਕੀਤਾ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਅਖੰਡਪਾਠੀ ਸਿੰਘਾਂ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਇੱਕ ਮੰਗ ਪੱਤਰ ਸੌਂਪ ਕੇ ਕੁੱਝ ਮੰਗਾਂ ਰੱਖੀਆਂ ਗਈਆਂ ਸਨ, ਜਿਸ ’ਤੇ ਉਨ੍ਹਾਂ ਨੇ ਇਹ ਕਮੇਟੀ ਬਣਾਈ ਹੈ।ਉਨ੍ਹਾਂ ਆਖਿਆ ਕਿ ਅਖੰਡਪਾਠੀ ਸਿੰਘਾਂ ਦੀਆਂ ਮੰਗਾਂ ਨੂੰ ਵਿਚਾਰਨ ਉਪਰੰਤ ਕਮੇਟੀ ਆਪਣੀ ਰਿਪੋਰਟ ਪੇਸ਼ ਕਰੇਗੀ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media