ਬਠਿੰਡਾ, 30 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –
ਬਠਿੰਡਾ ਦੀ ਐਸ.ਡੀ.ਐਮ ਸਾਕਸ਼ੀ ਸਾਹਨੀ ਵਲੋਂ ਕੇਂਦਰੀ ਜੇਲ ਦਾ ਦੌਰਾ ਕੀਤਾ ਅਤੇ ਕੈਦੀਆਂ ਨਾਲ ਗੱਲਬਾਤ ਕਰਦਿਆਂਂ ਉਨਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।ਉਨਾਂ ਜੇਲ ਦੇ ਡਿਪਟੀ ਸੁਪਰਡੈਂਟ ਵਲੋਂ ਕੇਂਦਰੀ ਜੇਲ ਵਿਚ ਕੀਤੇ ਚੰਗੇ ਕੰਮਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਕੈਦੀਆਂ ਦੀ ਸੁਵਿਧਾ ਲਈ ਜੇਲ ਪ੍ਰਸ਼ਾਸਨ ਵੱਲੋਂ ਵਧੀਆ ਉਪਰਾਲੇ ਕੀਤੇ ਗਏ ਹਨ। ਇਸ ਮੌਕੇ ਉਨਾਂ ਕੈਦੀਆਂ ਦੇ ਮੁੜ ਵਸੇਬੇ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਕੈਦੀਆਂ ਨੂੰ ਸਕਿੱਲ ਡਿਵੈਲਪਮੈਂਟ ਰਾਹੀਂ ਵੱਖ-ਵੱਖ ਤਰਾਂ ਦੇ ਕਿਤਿਆਂ ਵਿਚ ਮੁਹਾਰਤ ਹਾਸਲ ਕਰਨੀ ਚਾਹੀਦੀ ਹੈ ਤਾਂ ਜੋ ਸਜ਼ਾ ਕੱਟਣ ਤੋਂ ਬਾਅਦ ਉਹ ਆਸਾਨੀ ਨਾਲ ਮੁੱਖ ਧਾਰਾ ਵਿਚ ਪਰਤ ਸਕਣ।ਉਨਾਂ ਕੈਦੀਆਂ ਨੂੰ ਸਹੁੰ ਚੁਕਾਈ ਕਿ ਉਹ ਇਕ ਚੰਗਾ ਇਨਸਾਨ ਬਣਨ ਦੀ ਪ੍ਰਤਿੱਗਿਆ ਕਰਨ ਅਤੇ ਜ਼ੁਰਮ ਦੀ ਦੁਨੀਆਂ ਦਾ ਰਾਹ ਤਿਆਗ ਦੇਣ।ਇਸ ਦੌਰੇ ਦੌਰਾਨ ਪੁਲਿਸ ਅਧਿਕਾਰੀ, ਪੀ.ਡਬਲਿਊ.ਡੀ, ਰੈੱਡ ਕਰਾਸ ਸੁਸਾਇਟੀ ਦੇ ਅਧਿਕਾਰੀ ਅਤੇ ਪਬਲਿਕ ਹੈਲਥ ਦੇ ਅਧਿਕਾਰੀ ਵੀ ਹਾਜ਼ਰ ਸਨ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media