Wednesday, August 5, 2026

ਬੀ.ਐਸ.ਸੀ (ਬਾਇਓਟੈਕਨਾਲੋਜੀ) ਦੇ ਵਿਦਿਆਰਥੀਆਂ ਨੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦਾ ਵਿੱਦਿਅਕ ਦੌਰਾ ਲਗਾਇਆ

ਬਠਿੰਡਾ, 30 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – PPN3004201704ਬਾਬਾ ਫ਼ਰੀਦ ਕਾਲਜ ਦੇ ਬਾਇਓਟੈਕਨਾਲੋਜੀ ਅਤੇ ਮੈਡੀਕਲ ਸਾਇੰਸਜ਼ ਵਿਭਾਗ ਵੱਲੋਂ ਬੀ.ਐਸ.ਸੀ (ਬਾਇਓਟੈਕਨਾਲੋਜੀ) ਤੀਜਾ ਸਾਲ ਦੇ ਵਿਦਿਆਰਥੀਆਂ ਲਈ ਵਿੱਦਿਅਕ ਦੌਰੇ ਦਾ ਪ੍ਰਬੰਧ ਕੀਤਾ ਗਿਆ। ਇਸ ਦੌਰੇ ਤਹਿਤ ਵਿਦਿਆਰਥੀਆਂ ਨੂੰ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ ਦੇ ਸਕੂਲ ਆਫ਼ ਐਗਰੀਕਲਚਰ ਬਾਇਓਟੈਕਨਾਲੋਜੀ ਵਿਖੇ ਲਿਜਾਇਆ ਗਿਆ। ਵਿਦਿਆਰਥੀਆਂ ਲਈ ਇਹ ਸੁਨਹਿਰੀ ਮੌਕਾ ਸੀ ਜਦੋਂ ਵਿਦਿਆਰਥੀਆਂ ਨੇ ਪਲਾਂਟ ਟਿਸ਼ੂ ਕਲਚਰ ਲੈਬਾਰਟਰੀਆਂ ਅਤੇ ਪਲਾਂਟ ਜੀਨੋਮ ਕ੍ਰਮ ਲੈਬਾਰਟਰੀਆਂ ਵਿੱਚ ਜਾਣ ਦਾ ਮੌਕਾ ਮਿਲਿਆ ਜਿਥੇ ਉਹਨਾਂ ਨੂੰ ਨਵੀਆਂ ਤਕਨੀਕਾਂ ਅਤੇ ਟੂਲਜ਼ ਦਿਖਾਏ ਗਏ। ਡਾ. ਅਜਿੰਦਰ ਕੌਰ, ਸਹਾਇਕ ਪਲਾਂਟ ਬ੍ਰੀਡਰ ਨੇ ਪਲਾਂਟ ਟਿਸ਼ੂ ਕਲਚਰ ਲੈਬਾਰਟਰੀ ਦੀਆਂ ਵੱਖ ਵੱਖ ਤਕਨੀਕਾਂ ਅਤੇ ਇੰਸਟਰੂਮੈਂਟਾਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਡਾ. ਪ੍ਰੀਤੀ ਸ਼ਰਮਾ ਨੇ ਜੀਨੋਮ ਕ੍ਰਮ ਲੈਬਾਰਟਰੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਇਸ ਲੈਬਾਰਟਰੀ ਦੇ ਵੱਖ ਵੱਖ ਇੰਸਟਰੂਮੈਂਟ ਦਿਖਾਏ। ਬਾਇਓਟੈਕਨਾਲੋਜੀ ਦੇ ਸਹਾਇਕ ਪ੍ਰੋਫੈਸਰ ਡਾ. ਦਰਸ਼ਨ ਸਿੰਘ ਬਰਾੜ ਨੇ ਵਿਦਿਆਰਥੀਆਂ ਦੁਆਰਾ ਪੁੱਛੇ ਗਏ ਸੁਆਲਾਂ ਦੇ ਜਵਾਬ ਦੇ ਕੇ ਉਹਨਾਂ ਦੀਆਂ ਸੰਕਾਵਾਂ ਨੂੰ ਨਵਿਰਤ ਕੀਤਾ ਜਦੋਂ ਕਿ ਅਸਿਸਟੈਂਟ ਪ੍ਰੋਫੈਸਰ ਡਾ. ਪਵਨ ਕੁਮਾਰ ਮਲਹੋਤਰਾ ਨੇ ਵਿਦਿਆਰਥੀਆਂ ਨੁੂੰ ਪਲਾਂਟ ਟਿਸ਼ੂ ਕਲਚਰ ਬਾਰੇ ਮਾਹਿਰ ਭਾਸ਼ਣ ਦਿੱਤਾ। ਵਿਦਿਆਰਥੀਆਂ ਲਈ ਇਹ ਵਿੱਦਿਅਕ ਦੌਰਾ ਬਹੁਤ ਹੀ ਲਾਭਦਾਇਕ ਰਿਹਾ ਅਤੇ ਵਿਦਿਆਰਥੀਆਂ ਨੇ ਇਸ ਦੌਰੇ ਦੌਰਾਨ ਬਹੁਤ ਕੁਝ ਸਿੱਖਿਆ। ਉਹਨਾਂ ਨੇ ਆਪਣੇ ਅਨੁਭਵ ਸਟਾਫ਼ ਮੈਂਬਰਾਂ ਅਤੇ ਫੈਕਲਟੀ ਮੈਂਬਰਾਂ ਨਾਲ ਵੀ ਸਾਂਝੇ ਕੀਤੇ । ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਬਾਬਾ ਫ਼ਰੀਦ ਕਾਲਜ ਦੇ ਬਾਇਓਟੈਕਨਾਲੋਜੀ ਅਤੇ ਮੈਡੀਕਲ ਸਾਇੰਸਜ਼ ਵਿਭਾਗ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਵਿਹਾਰਕ ਗਿਆਨ ਪ੍ਰਦਾਨ ਕਰਨ ਲਈ ਅਜਿਹੇ ਵਿੱਦਿਅਕ ਦੌਰਿਆਂ ਦੀ ਬਹੁਤ ਮਹੱਤਤਾ ਹੈ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply