ਬਠਿੰਡਾ, 30 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –
ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਧਾਰਮਿਕ ਸਮਾਗਮ ਬਿੰਦਰ ਸਿੰਘ,ਗਲੀ ਕਾਲੀਆਂ ਵਕੀਲ ਵਾਲੀ,ਮਿੰਨੀ ਸੈਕਟਰੀਏਟ ਰੋਡ ਦੇ ਗ੍ਰਹਿ ਵਿਖੇ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤੇ ਗਏ। ਇਸ ਮੌਕੇ ਸੁਸਾਇਟੀ ਮੈਂਬਰ ਗੁਰਵਿੰਦਰ ਸਿੰਘ ਵਲੋ ਸਬਦ ਕੀਰਤਨ ਗਾਇਨ ਕੀਤਾ ਗਿਆ।ਇਨਾਂ ਤੋਂ ਇਲਾਵਾ ਪ੍ਰਧਾਨ ਜਰਨੈਲ ਸਿੰਘ, ਗੁਰਿੰਦਰਜੀਤ ਸਿੰਘ ਡਿੰਪੀ, ਗੁਰਦਰਸ਼ਨ ਸਿੰਘ, ਚਰਨਜੀਤ ਸਿੰਘ, ਦਿਲਜੀਤ ਸਿੰਘ, ਜੋਗਿੰਦਰ ਸਿੰਘ ਮੱਕੜ, ਸੁਖਵਿੰਦਰ ਸਿੰਘ ਮੱਕੜ ਆਦਿ ਮੈਂਬਰਾਂ ਵਲੋਂ ਭਾਗ ਲਿਆ ਗਿਆ। ਇਸ ਮੌਕੇ ਅਵਤਾਰ ਸਿੰਘ ਕੈਂਥ ਵਲੋਂ ਸੰਗਤਾਂ ਨੂੰ ਆਪਣੇ ਵਿਰਸੇ ਅਤੇ ਬੱਚਿਆਂ ਦੀ ਸੰਭਾਲ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਕਿਹਾ ਕਿ ਬੱਚਿਆਂ ਨੂੰ ਅੱਜ ਦੇ ਮਾਰੂ ਨਸ਼ਿਆਂ ਤੋਂ ਬਚਾਅ ਲਈ ਮਾਂ ਪਿਓ ਦਾ ਮੁੱਢਲਾ ਫਰਜ ਬਣਦਾ ਹੈ।ਸੁਸਾਇਟੀ ਵਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤਾ ਸਨਮਾਨ ਚਿੰਨ ਗ੍ਰਹਿ ਵਾਸੀ ਪਰਿਵਾਰ ਨੂੰ ਦੇ ਕੇ ਸੁਸਾਇਟੀ ਮੈਂਬਰਾਂ ਵਲੋਂ ਸਨਮਾਨਤ ਕੀਤਾ ਗਿਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media