Tuesday, November 24, 2026

ਵਣ ਵਿਭਾਗ ਨੇ ਰੁੱਖ ਲਗਾਉਣ ਲਈ ਜਾਗਰੂਕਤਾ ਕੈਂਪ ਲਗਾਇਆ

ਜੰਡਿਆਲਾ ਗੁਰੂ, 30 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) –PPN3004201707 ਰਾਜੇਸ਼ ਗੁਲਾਟੀ ਵਣ ਮੰਡਲ ਅਫਸਰ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿਸਥਾਰ ਮੰਡਲ ਫਿਲੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਐਲੀਮੈਂਟਰੀ ਸਕੂਲ ਬੋਪਾਰਾਏ ਤਰਸਿਕਾ ਵਿੱਖੇ ਬੱਚਿਆਂ ਨੂੰ ਵਣ ਅਤੇ ਰੁੱਖਾਂ ਦੇ ਸੰਬੰਧ ਵਿੱਚ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ।ਬੱਚਿਆਂ ਨੂੰ ਦੂਸ਼ਿਤ ਅਤੇ ਪਲੀਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਅਤੇ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ ।ਵਣ ਵਿਭਾਗ ਤੋਂ ਵਣ ਗਾਰਡ ਸਵਿੰਦਰ ਸਿੰਘ, ਰਘੂ ਸ਼ਰਮਾ, ਰਾਜਿੰਦਰ ਕੁਮਾਰ ਤੇ ਸਕੂਲ ਦੇ ਇੰਚਾਰਜ ਸ਼੍ਰੀਮਤੀ ਕਮਲਪ੍ਰੀਤ ਕੌਰ, ਰਾਜਬੀਰ ਕੌਰ, ਪਰਮਿੰਦਰ ਕੌਰ ਸਿਮਰਨਜੀਤ ਕੌਰ ਤੇ ਪ੍ਰਦੀਪ ਕੌਰ ਹਾਜਿਰ ਸਨ।ਇਸ ਮੌਕੇ ਬੱਚਿਆਂ ਦੇ ਕਵਿਤਾ ਤੇ ਡਰਾਇੰਗ ਦੇ ਮੁਕਾਬਲੇ ਕਰਵਾਏ ਗਏ।ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡ ਗਏ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply