ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ- ਅਮਨ) –
ਕਾਂਗਰਸ ਸਰਕਾਰ ਵਲੋਂ ਕੀਤੇ ਵਾਅਦਿਆਂ ਨੂੰ ਪੂਰੀ ਤਰ੍ਹਾਂ ਲਾਗੂ ਕਰਵਾਉਣ ਲਈ ਪੁਲਿਸ ਨੇ ਨਸ਼ਿਆਂ ਵਿਰੁੱਧ ਕਮਰ ਕੱਸੀ ਹੋਈ ਹੈ, ਪਰ ਸਾਂਝ ਕੇਂਦਰ ਵੀ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਉਤਰੀ ਸਾਂਝ ਦੀ ਮੀਟਿੰਗ ਸਬ ਇੰਸਪੈਕਟਰ ਵਿਜੇ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿਚ ਫੈਂਸਲਾ ਲਿਆ ਗਿਆ ਕਿ ਨਾਰਥ ਏ.ਸੀ.ਪੀ ਸੁਰਿੰਦਰ ਬਾਂਸਲ ਦੀ ਅਗਵਾਈ ਹੇਠ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਸਕੂਲ-ਕਾਲਜਾਂ ਦੇ ਵਿਦਿਆਰਥੀਆਂ ਨੂੰ ਵੀ ਜਾਗਰੂਕ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਹ ਮੁੁਹਿੰਮ ਦੀ ਸ਼ੁਰੂਆਤ ਮਈ ਦੇ ਪਹਿਲੇ ਹਫਤੇ ਤੋਂ ਕੀਤੀ ਜਾਵੇਗੀ। ਇਸ ਮੌਕੇ ਏ.ਐਸ.ਆਈ ਮਨਜੀਤ ਸਿੰਘ, ਨਰੇਸ਼ ਕੁਮਾਰ, ਸੁਸ਼ੀਲ ਕੁਮਾਰ, ਰਾਜ ਕੁਮਾਰ ਸ਼ਰਮਾ, ਪ੍ਰਿੰਸੀਪਲ ਆਈ.ਟੀ.ਆਈ ਕੈਪਟਨ ਸੰਜੀਵ ਕੁਮਾਰ, ਅਜੇ ਕਪੂਰ, ਸੁਖਵਿੰਦਰ ਸਿੰਘ, ਸਾਬਕਾ ਕੌਂਸਲਰ ਜਸਵਿੰਦਰ ਕੌਰ, ਸੁਰਜੀਤ ਸ਼ਰਮਾ, ਇੰਦਰਜੀਤ ਖੁਰਾਣਾ, ਜਸਪਾਲ ਸਿੰਘ, ਸਰਬਜੀਤ ਸਿੰਘ, ਸਿਮਰਜੀਤ ਕੌਰ, ਕਰਮਜੀਤ ਕੌਰ, ਮਨਿੰਦਰ ਕੌਰ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਕਾਰਨੀਵਲ-2026 ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ‘ਕੇ.ਸੀ.ਏ ਮੈਥਮੈਟਿਕਸ …
Punjab Post Daily Online Newspaper & Print Media