ਬਠਿੰਡਾ, 1 ਮਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –
ਪਾਤਸ਼ਾਹੀ ਦਸਵੀਂ ਗੁਰਦੁਆਰਾ ਸਾਹਿਬ ਹਾਜੀ ਰਤਨ ਅਤੇ ਕਿਲ੍ਹਾ ਮੁਬਾਰਕ ਦੇ ਮੈਨੇਜਰ ਸੁਮੇਰ ਸਿੰਘ ਦੀ ਬਦਲੀ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਗੁਰੂਸਰ ਮਹਿਰਾਜ ਵਿਖੇ ਬਤੌਰ ਮੈਨੇਜਰ ਨਿਯੁੱਕਤ ਕੀਤਾ ਗਿਆ।ਇਨ੍ਹਾਂ ਦੀ ਥਾਂ ਸ੍ਰੀ ਮੁਕਤਸਰ ਸਾਹਿਬ ਤੋਂ ਭਾਈ ਦਲਵਾਰਾ ਸਿੰਘ ਨੂੰ ਨਿਯੁੱਕਤ ਕੀਤਾ ਗਿਆ ਹੈ।ਸਥਾਨਕ ਸ਼ਹਿਰ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਅਤੇ ਸਭਾ ਸੁਸਾਇਟੀਆਂ ਨੇ ਇਨ੍ਹਾਂ ਦਾ ਸੁਆਗਤ ਕਰਦਿਆਂ ਇਨ੍ਹਾਂ ਨੂੰ ਗੁਰੂ ਦੀ ਬਖ਼ਸ਼ ਸਿਪੋਰਾਓ ਭੇਂਟ ਕਰਕੇ ਸਨਮਾਨਿਤ ਕੀਤਾ ਅਤੇ ਆਸ ਪ੍ਰਗਟ ਕੀਤੀ ਕਿ ਗੁਰੂ ਘਰ ਦੀਆਂ ਸੇਵਾਵਾਂ ’ਚ ਕੋਈ ਘਾਟ ਨਹੀ ਆਉਣ ਦਿੱਤੀ ਜਾਵੇਗੀ।ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਆਗੂ ਅਵਤਾਰ ਸਿੰਘ ਕੈਂਥ, ਵੀਰਦਵਿੰਦਰ ਸਿੰਘ, ਜਰਨੈਲ ਸਿੰਘ, ਚਰਨਜੀਤ ਸਿੰਘ ਅਮਰਜੀਤ ਸਿੰਘ, ਦਿਲਬਾਗ ਸਿੰਘ, ਬੀਬੀ ਸੁਰਜੀਤ ਕੌਰ ਹਾਜੀਰਤਨ ਅਤੇ ਗੁਰ ਕੀ ਸੰਗਤ, ਭਾਈ ਘਨ੍ਹੱਈਆ ਜੀ ਸੇਵਕ ਦਲ, ਸਬਦ ਚੌਂਕੀ ਸੇਵਾ ਸੁਸਾਇਟੀ ਦੇ ਸੇਵਾਦਾਰ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media