ਧੂਰੀ, 1 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) –
ਸਰਕਾਰੀ ਮਿਡਲ ਸਕੂਲ ਬੱਬਨਪੁਰ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਹਦਾਇਤਾਂ ਅਨੁਸਾਰ ਨਸ਼ਾ ਵਿਰੋਧੀ ਚੇਤਨਾ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਸਕੂਲ ਇੰਚਾਰਜ ਅਜੀਤ ਕੁਮਾਰ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ।ਇਸ ਮੌਕੇ ਸ਼੍ਰੀਮਤੀ ਰਾਜਪਾਲ ਕੌਰ ਪੰਜਾਬੀ ਮਿਸਟ੍ਰੈਸ ਅਤੇ ਸੁਰਜੀਤ ਸਿੰਘ ਪੀ.ਟੀ.ਟੀ ਦੀ ਅਗੁਵਾਈ ਹੇਠ ਵਿਦਿਆਰਥੀਆਂ ਦੇ ਨਸ਼ਾ ਵਿਰੋਧੀ ਨਾਅਰੇ ਲਿਖਣ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ ਸਮੂਹ ਸਕੂਲ ਸਟਾਫ ਦੀ ਮੌਜੂਦਗੀ ਵਿੱਚ ਵਿਦਿਆਰਥੀਆਂ ਨੇ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਕੱਢ ਕੇ ਸਮਾਜ ਨੂੰ ਨਸ਼ਾ ਮੁਕਤ ਬਨਾਉਣ ਦਾ ਸੰਦੇਸ਼ ਦਿੱਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਸ਼ੀਲ ਕੁਮਾਰ ਹਿੰਦੀ ਮਾਸਟਰ ਅਤੇ ਪ੍ਰਿਤਪਾਲ ਆਰਟ ਤੇ ਕਰਾਫਟ ਅਧਿਆਪਕ ਆਦਿ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media