ਫਾਜ਼ਿਲਕਾ, 1 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਦੀ ਕਲਾਸ ਫਾਰ ਗੌਰਮਿੰਟ ਇੰਪਲਾਇਜ਼ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਸਥਾਨਕ ਕੈਨਾਲ ਕਲੋਨੀ ਵਿਚ ਸਥਿਤ ਦਫ਼ਤਰ ਵਿਚ ਪ੍ਰਧਾਨ ਜੋਗਿੰਦਰ ਸਿੰਘ ਦੀ ਪ੍ਰਧਾਨਗੀ ਵਿਚ ਮਈ ਦਿਵਸ ਮਨਾਇਆ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਯੂਨੀਅਨ ਮੈਂਬਰਾਂ ਨੇ ਹਿੱਸਾ ਲਿਆ। ਯੂਨੀਅਨ ਮੈਂਬਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ ਅਤੇ ਫੈਸਲਾ ਲਿਆ ਗਿਆ ਕਿ ਹੱਥ ਸੱਚ ਦੇ ਇਨਸਾਫ਼ ਲਈ ਯੂਨੀਅਨ ਲੜਾਈ ਰਖੇਗੀ ਅਤੇ ਸਰਕਾਰ ਦੀਆਂ ਲੋਕ ਮਾਰੂ ਅਤੇ ਮਜ਼ਦੂਰ ਵਿਰੋਧੀ ਨੀਤੀਆਂ ਦੀ ਨਿੰਦਾ ਕੀਤੀ ਗਈ ਅਤੇ ਅੱਜ ਦੇ ਮਜ਼ਦੂਰਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।ਇਸ ਮੌਕੇ ਸਕੱਤਰ ਹਰੀ ਚੰਦ, ਸੁਖਦੇਵ ਸਿੰਘ, ਪਨਸਪ ਤੋਂ ਸੁਰਿੰਦਰ ਮੱਕੜ, ਜਗਦੀਸ਼ ਰਾਏ, ਓਮ ਪ੍ਰਕਾਸ਼, ਮਾਹਰਾ ਸਿੰਘ, ਧਰਮਿੰਦਰ ਕੁਮਾਰ, ਸ਼ਿਵ ਕੁਮਾਰ ਨੈ ਸੰਬੋਧਤ ਕਰਦੇ ਹੋਏ ਜ਼ੋਰਦਾਰ ਨਾਅਰੇਬਾਜੀ ਕੀਤੀ।
Check Also
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਸੋਸ਼ਲ ਮੀਡੀਆ `ਤੇ ਗਲਤ ਅਫ਼ਵਾਹਾਂ ਫੈਲਾਉਣ ਵਾਲਿਆਂ ਨੂੰ ਸਖ਼ਤ ਤਾੜਨਾ ਕੀਤੀ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ) – ਸ੍ਰੀ ਅਮਰਦੀਪ ਸਿੰਘ ਬੈਂਸ ਸਿਵਲ ਜੱਜ (ਸੀਨੀਅਰ ਡਿਵਿਜ਼ਨ)-ਕਮ-ਸੈਕਟਰੀ ਜ਼ਿਲ੍ਹਾ …
Punjab Post Daily Online Newspaper & Print Media