ਫਾਜ਼ਿਲਕਾ, 1 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਇਕਾਈ ਫਾਜ਼ਿਲਕਾ ਦੀ ਇੱਕ ਮੀਟਿੰਗ ਇਕਾਈ ਪ੍ਰਧਾਨ ਰਾਜਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਵਿਚ ਵਾਟਰ ਸਪਲਾਈ ਦੇ ਦਫ਼ਤਰ ਵਿਚ ਹੋਈ। ਜਿਸ ਵਿਚ ਕਰਮਚਾਰੀਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ। ਇਸ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਦੋ ਮਿੰਟ ਦਾ ਮੋਨ ਰੱਖਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਉਨ੍ਹਾਂ ਦੇ ਵਿਖਾਏ ਰਸਤੇ ਤੇ ਚੱਲਣ ਦਾ ਪ੍ਰਣ ਲਿਆ ਗਿਆ।ਹਾਜ਼ਰੀਨ ਨੂੰ ਸੰਬੋਧਤ ਕਰਦੇ ਹੌਏ ਰਜਿੰਦਰ ਸਿੰਘ ਸੰਧੂ ਅਤੇ ਧਰਮਿੰਦਰ ਸਿੰਘ ਸਕੱਤਰ ਨੇ ਦੱਸਿਆ ਕਿ ਅੱਜ ਦੇ ਦਿਨ ਮੁਲਾਜ਼ਮ, ਮਜ਼ਦੂਰ ਸ਼ਾਂਤਮਈ ਖੰਗ ਨਾਲ ਅਮਰੀਕਾ ਦੇ ਸ਼ਿਕਾਗੋ ਵਿਚ ਆਪਣੇ ਹੱਕਾਂ ਦੇ ਪ੍ਰਤੀ ਰੋਸ ਪ੍ਰਗਟ ਕਰ ਰਹੇ ਸਨ ਤਾਂ ਸਰਕਾਰ ਨੇ ਇਨ੍ਹਾਂ ਤੇ ਤਸਦਦ ਕਰਦੇ ਹੋਏ ਮੋਤ ਦੇ ਘਾਟ ਉਤਾਰ ਦਿੱਤਾ। ਜਿਸ ਤੋਂ ਬਾਅਦ ਸਾਰੀਆਂ ਯੂਨੀਅਨਾਂ ਇੱਕ ਮਈ ਨੂੰ ਸ਼ਹੀਦਾਂ ਦੇ ਦਿਨ ਦੇ ਰੂਪ ਵਿਚ ਮਨਾਉਂਦੀਆਂ ਆ ਰਹੀਆਂ ਹਨ। ਇਸ ਮੋਕੇ ਕਰਮਚਾਰੀਆਂ ਨੇ ਜ਼ੋਰਦਾਰ ਨਾਅਰੇਬਾਜੀ ਵੀ ਕੀਤੀ।ਇਸ ਮੌਕੇ ਰੋਸ਼ਨ ਲਾਲ, ਵੇਦ ਪ੍ਰਕਾਸ਼, ਹੰਸਾ ਸਿੰਘ ਸ਼ਾਮ ਲਾਲ, ਮਦਨ ਲਾਲ, ਹੀਰਾ ਲਾਲ, ਅਜੀਤ ਸਿੰਘ, ਪ੍ਰਿਥੀ ਰਾਜ, ਹੰਸ ਰਾਜ ਨੇ ਵੀ ਸੰਬੋਧਨ ਕੀਤਾ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media