ਫਾਜ਼ਿਲਕਾ, 1 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਅੰਤਰ ਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਅੱਜ ਇੱਥੇ ਲੇਬਰ ਚੌਂਕ ਵਿਖੇ ਰਾਸ਼ਟਰੀ ਮਜਦੂਰ ਦਿਵਸ ਮੌਕੇ ਸਮਾਗਮ ਦਾ ਆਯੋਜਨ ਕੀਤਾ ਗਿਆ। ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਐਲ.ਡੀ.ਐਮ ਸ੍ਰੀ ਪਰਮਜੀਤ ਕੌਚਰ ਨੇ ਕਿਹਾ ਕਿ ਮਜ਼ਦੂਰ ਦੇਸ਼ ਦੀ ਰੀੜ ਦੀ ਹੱਡੀ ਹਨ। ਉਨ੍ਹਾਂ ਕਿਹਾ ਕਿ ਮਜ਼ਦੂਰ ਜਮਾਤ ਤੇ ਹੀ ਦੇਸ਼ ਦੀ ਆਰਥਿਕਤਾ ਟਿਕੀ ਹੋਈ ਹੈ। ਉਨ੍ਹਾਂ ਸਮਾਗਮ ਵਿਚ ਪਹੁੰਚੇ ਮਜ਼ਦੂਰ ਭਾਈਚਾਰੇ ਨੂੰ ਮਜਦੂਰ ਦਿਵਸ ਦੀ ਵਧਾਈ ਦਿੱਤੀ ਅਤੇ ਇਸਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ।
ਲੀਡ ਬੈਂਕ ਮੈਨੇਜਰ ਨੇ ਸਰਕਾਰ ਦੁਆਰਾ ਚਲਾਏ ਜਾ ਰਹੇ ਕੁਸ਼ਲ ਵਿਕਾਸ ਕੇਂਦਰਾਂ ਤੋਂ ਕੰਮ ਵਿੱਚ ਨਿਪੁੰਨ ਹੋ ਕੇ ਆਪਣਾ ਜੀਵਨ ਪੱਧਰ ਉੱਚਾ ਚੁੱਕਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਬੈਂਕ ਯੋਜਨਾਵਾਂ ਅਤੇ ਸਮਾਜਿਕ ਸੁਰੱਖਿਆ ਯੋਜਨਾਵਾਂ ਨਾਲ ਵੀ ਮਜਦੂਰਾਂ ਨੂੰ ਵੱਧ ਤੋਂ ਵੱਧ ਜੁੜਨ ਲਈ ਦੀ ਅਪੀਲ ਕੀਤੀ, ਜਿਸ ਨਾਲ ਉਹ ਇਹਨ੍ਹਾਂ ਯੋਜਨਾਵਾਂ ਵਿੱਚੋਂ ਮਿਲਣ ਵਾਲੇ ਲਾਭਾਂ ਦਾ ਫਾਇਦਾ ਉੱਠਾ ਸੱਕਣ। ਉਨ੍ਹਾਂ ਅੱਜੇ ਦੇ ਸਮੇਂ ਨੂੰ ਮੁੱਖ ਰੱਖਦਿਆਂ ਕਿਹਾ ਕਿ ਮਜਦੂਰ ਵਰਗ ਆਪਣੇ ਬੈਂਕ ਖਾਤਿਆਂ ਨੂੰ ਮੋਬਾਈਲ ਨੰਬਰ ਤੇ ਅਧਾਰ ਕਾਰਡ ਨੰਬਰ ਦੇ ਨਾਲ ਜੁੜੀਆ ਹੋਣ ਕਰਕੇ ਡਿਜੀਟਲ ਪੇਮੈਂਟ ਤੇ ਨਗਦੀ ਰਹਿਤ ਲੈਣ ਦੇਣ ਆਦਿ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ।ਇਸ ਤੋਂ ਇਲਾਵਾ ਉਨ੍ਹਾਂ ਨੇ ਮਜਦੂਰ ਵਰਗ ਨੂੰ ਬੈਂਕ ਯੋਜਨਾਵਾਂ ਤੇ ਸਮਾਜਿਕ ਸੁਰੱਖਿਆ ਯੋਜਨਾਵਾਂ ਦੇ ਸਬੰਧੀ ਜਾਣਕਾਰੀ ਦੇਣ ਵਾਲੇ ਪਫਲੇਂਟ ਵੀ ਵੰਡੇ।ਇਸ ਮੌਕੇ ਲੀਡ ਪੰਜਾਬ ਨੈਸ਼ਨਲ ਬੈਂਕ ਦੇ ਅਧਿਕਾਰੀ ਪ੍ਰਦੀਪ ਧੂੜੀਆ ਤੋਂ ਇਲਾਵਾ ਵੱਖ ਵੱਖ ਸਮਾਜਸੇਵੀ ਹਾਜਰ ਸਨ।
Check Also
ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …
Punjab Post Daily Online Newspaper & Print Media