Friday, March 20, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ ਸਕੂਲ ਜੀ.ਟੀ ਰੋਡ ਦੇ 9 ਵਿਦਿਆਰਥੀਆਂ ਨੇ ਜੇ.ਈ.ਈ ਵਿੱਚ ਅੱਵਲ

ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) –  ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ‘ਚ ਖੁਸ਼ੀ ਦੀ ਲਹਿਰ ਦੌੜ ਗਈ, ਜਦੋਂ ਸਕੂਲ ਦੇ 9 ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਵਲੋਂ ਆਯੋਜਿਤ ਜੇ.ਈ.ਈ 2017 ਵਿੱਚ ਸ਼ਾਨਦਾਰ ਸਫਲਤਾ ਪ੍ਰਾਪਤ ਕੀਤੀ।ਇਨ੍ਹਾਂ ਹੋਣਹਾਰ ਵਿਦਿਆਰਥੀਆਂ ਅਰਬਾਜ ਸਿੰਘ, ਅਕਾਂਕਸ਼ਾ, ਹਰਸਦੀਪ ਸਿੰਘ, ਦਿਕਸ਼ਾ ਸਪਰਾ, ਰਾਸ਼ਟਰੀਏਦੀਪ ਸਿੰਘ, ਦਿਵਾਕਸ਼ੀ, ਧਰੁਵਦੀਪ ਸਿੰਘ, ਨੂਰਪ੍ਰੀਤ ਕੌਰ, ਮਾਨਿਕਦੀਪ ਨੂੰ ਅਗਲੀ ਜੇ.ਈ.ਈ ਅਡਵਾਂਸ ਦੇ ਲਈ ਚੁਣਿਆ ਗਿਆ ਹੈ ਜੋ ਕਿ ਮਈ ਵਿੱਚ ਆਯੋਜਿਤ ਹੋਵੇਗੀ।ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ, ਮੈਂਬਰ ਇੰਚਾਰਜ ਹਰਮਿੰਦਰ ਸਿੰਘ ਅਤੇ ਨਵਪ੍ਰੀਤ ਸਿੰਘ ਸੈਣੀ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਇਸ ਸਫਲਤਾ ਲਈ ਹਾਰਦਿਕ ਵਧਾਈ ਦਿੱਤੀ ਤੇ ਆਉਣ ਵਾਲੀ ਪ੍ਰੀਖਿਆ ਵਿੱਚ ਸਫ਼ਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ।ਡਾ: ਧਰਮਵੀਰ ਸਿੰਘ ਨੇ ਕਿਹਾ ਕਿ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਦੀ ਸਫਲਤਾ, ਇਨ੍ਹਾਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply