ਅਲਗੋਕੋਠੀ/ ਅਮਰਕੋਟ, 2 ਮਈ (ਪੰਜਾਬ ਪੋਸਟ- ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) –
ਕੈਪਟਨ ਸਰਕਾਰ ਨੇ ਪੰਜਾਬ ਵਿਚੋ ਨਸ਼ਾ ਜੜ ਤੋਂ ਖਤਮ ਕਰਨ ਲਈ ਜੋ ਮੁਹਿੰਮ ਸ਼ੁਰੂ ਕੀਤੀ ਹੈ, ਉਸ ਦੇ ਸਿੱਟੇ ਸਾਰਥਕ ਦਿਖਾਈ ਦੇ ਰਹੇ ਹਨ ਅਤੇ ਪੰਜਾਬ ਦੇ ਲੋਕ ਵੀ ਸਰਕਾਰ ਦੇ ਇਸ ਫੈਸਲੇ ਤੋਂ ਖੁਸ਼ ਹਨ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕਸਬਾ ਅਲਗੋਕੋਠੀ ਦੇ ਸੀਨੀਅਰ ਕਾਂਗਰਸੀ ਆਗੂ ਸੇਵਾ ਸਿੰਘ ਮਗੋਲ ਨੇ ਪੱਤਰਕਾਰਾਂ ਨਾਲ ਗਲਬਾਤ ਦੋਰਾਨ ਕੀਤਾ।ਉਨਾਂ ਕਿਹਾ ਕਿ ਕੈਪਟਨ ਸਰਕਾਰ ਦਾ ਇਹ ਉਪਰਾਲਾ ਸਲਾਘਾਯੋਗ ਕਦਮ ਹੈ ਅਤੇ ਪੰਜਾਬ ਵਿਚੋਂ ਨਸ਼ੇ ਦੀ ਜੜ ਨੂੰ ਖਤਮ ਕਰਨ ਲਈ ਇਹ ਬਹੁਤ ਜਰੂਰੀ ਵੀ ਹੈ।ਪੰਜਾਬ ਦੇ ਲੋਕਾਂ ਨੇ ਬੇਰੋਜਗਾਰੀ, ਨਸ਼ਾ ਅਤੇ ਗੁੰਡਾਗਰਦੀ ਨੂੰ ਖਤਮ ਕਰਨ ਕਾਗਰਸ ਦੀ ਸਰਕਾਰ ਨੂੰ ਅਗੇ ਲਿਆਦਾਂ ਹੈ।ਉਨਾਂ ਅਗੇ ਕਿਹਾ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਬਨਣ ਨਾਲ ਸੂਬੇ ਦਾ ਹਰ ਵਰਗ ਖੁਸ਼ ਹੈ ਕਿਉੁਕਿ ਲੋਕਾਂ ਨੇ ਪਿਛਲੇ 10 ਸਾਲਾਂ ਦੋਰਾਨ ਅਕਾਲੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਤੋਂ ਬਹੁਤ ਸੰਤਾਪ ਭੋਗਿਆ ਹੈ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media