ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) –
‘ਸ੍ਰੀ ਗੁਰੂ ਰਾਮ ਦਾਸ ਸਰਾਂ ਅੰਮ੍ਰਿਤਸਰ ਵਿਚੋਂ ਬੀਤੇ ਦਿਨੀਂ ਬੇਹੋਸ਼ ਮਿਲੀ ਔਰਤ, ਜਿਸ ਨੂੰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾਦਾਰਾਂ ਨੇ ਸ੍ਰੀ ਗੁਰੂ ਰਾਮ ਦਾਸ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਸੀ, ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।ਉਕਤ ਔਰਤ ਦੀ ਸ਼ਨਾਖਤ ਅਜੇ ਤੱਕ ਨਹੀਂ ਹੋ ਸਕੀ ਅਤੇ ਨਾ ਹੀ ਕਿਸੇ ਨੇ ਇਸ ਬਾਬਤ ਸ੍ਰੋਮਣੀ ਕਮੇਟੀ ਜਾਂ ਪੁਲਿਸ ਨਾਲ ਕੋਈ ਰਾਬਤਾ ਕਾਇਮ ਕੀਤਾ ਹੈ। ਪੁਲਿਸ ਚੌਕੀ ਗਲਿਆਰਾ ਨੇ ਇਸ ਕੇਸ ਵਿਚ ਧਾਰਾ 174 ਅਧੀਨ ਕਾਰਵਾਈ ਕਰਕੇ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ 72 ਘੰਟਿਆਂ ਲਈ ਰੱਖਿਆ ਹੈ, ਤਾਂ ਜੋ ਮ੍ਰਿਤਕ ਦੀ ਸ਼ਨਾਖਤ ਕਰਵਾਈ ਜਾ ਸਕੇ। ਇਸ ਬਾਬਤ ਜਾਣਕਾਰੀ ਦਿੰਦੇ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਔਰਤ, ਜਿਸ ਦੀ ਉਮਰ 50 ਕੁ ਸਾਲ ਦੇ ਕਰੀਬ ਲੱਗਦੀ ਹੈ, ਕੱਦ 5 ਫੁੱਟ ਤਿੰਨ ਇੰਚ ਅਤੇ ਰੰਗ ਕਣਕ ਵਿੰਨਾ ਹੈ। ਉਸਨੇ ਪਿੰਕ ਰੰਗ ਦਾ ਰੈਡੀਮੇਡ ਕੁੜਤਾ ਤੇ ਪਜ਼ਾਮਾ ਪਾਇਆ ਹੋਇਆ ਹੈ।ਬੁਲਾਰੇ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਇਸ ਔਰਤ ਬਾਬਤ ਜਾਣਦਾ ਹੋਵੇ, ਤਾਂ ਗੁਰਵਿੰਦਰ ਸਿੰਘ ਮੁਣਸ਼ੀ ਗਲਿਆਰਾ ਪੁਲਿਸ ਚੌਕੀ ਨਾਲ 97811-30219 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media