Thursday, March 19, 2026

ਦਮਦਮੀ ਟਕਸਾਲ ਮਹਿਤਾ ਵੱਲੋਂ ਗੁ: ਹੋਲਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ

ਚੌਂਕ ਮਹਿਤਾ, 2 ਮਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – PPN0205201707ਜੂਨ 1984 ਨੂੰ ਵਾਪਰੇ ਆਪ੍ਰੇਸ਼ਨ ਬਲਿਊ ਸਟਾਰ ਦੌਰਾਨ ਸ਼ਹੀਦ ਹੋਏ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ, ਬਾਬਾ ਠਾਹਰਾ ਸਿੰਘ, ਭਾਈ ਅਮਰੀਕ ਸਿੰਘ, ਜਰਨਲ ਸੁਬੇਗ ਸਿੰਘ ਅਤੇ ਹੋਰ ਸੈਂਕੜੇ ਸ਼ਹੀਦ ਸਿੰਘਾਂ ਸਿੰਘਣੀਆ ਦੀ ਯਾਦ ਨੂੰ ਸਮਰਪਿਤ 6 ਜੂਨ ਨੂੰ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਜਥਾ ਭਿੰਡਰਾਂ ਮਹਿਤਾ ਵਿਖੇ ਵੱਡੇ ਪੱਧਰ ‘ਤੇ ਸ਼ਹੀਦੀ ਸਮਾਗਮ ਕਰਾਏ ਜਾ ਰਹੇ ਹਨ।ਇੰਨ੍ਹਾ ਸਮਾਗਮਾਂ ਤੋਂ ਪਹਿਲਾਂ ਦਮਦਮੀ ਟਕਸਾਲ ਦੇ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਵਾਲ਼ਿਆਂ ਦੀ ਰਹਿਨੁਮਾਈ ਹੇਠ 1 ਅਪ੍ਰੈਲ ਤੋਂ 31 ਮਈ ਤੱਕ ਵੱਖ ਵੱਖ ਪਿੰਡਾਂ ‘ਚ ਕਰਵਾਏ ਜਾਣ ਵਾਲੇ ਕਥਾ ਕੀਰਤਨ ਸਮਾਗਮਾਂ ਤਹਿਤ ਅੱਡਾ ਖੁਜ਼ਾਲਾ ਵਿਖੇ ਗੁਰਦੁਆਰਾ ਹੋਲਗੜ੍ਹ ਸਾਹਿਬ ਵਿਖੇ ਸ਼ਾਮ ਦੇ ਦੀਵਾਨ ਸਜਾਏ ਗਏ।ਇਸ ਮੌਕੇ ਦਮਦਮੀ ਟਕਸਾਲ ਦੇ ਹਜ਼ੂਰੀ ਰਾਗੀ ਭਾਈ ਰਣਜੀਤ ਸਿੰਘ ਦੇ ਜਥੇ ਵੱਲੋਂ ਕੀਰਤਨ ਕਰਨ ਉਪਰੰਤ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਭਰਾ ਪ੍ਰਿਥੀ ਚੰਦ ਵੱਲੋਂ ਗੁਰੂ ਸਾਹਿਬ ਦੇ ਵਿਰੁੱਧ ਦਿੱਲੀ ਦੇ ਬਾਦਸ਼ਾਹ ਜਹਾਂਗੀਰ ਕੋਲ ਜਾ ਕੇ ਸ਼ਿਕਾਇਤਾਂ ਕਾਨ ਦੀ ਕਥਾ ਸਰਵਣ ਕਰਾਈ।
ਇਸ ਮੌਕੇ ਬਾਬਾ ਗੁਰਭੇਜ਼ ਸਿੰਘ ਖੁਜ਼ਾਲਾ, ਬਾਬਾ ਸੱਜਣ ਸਿੰਘ ਗੁਰੁ ਕੀ ਬੇਰ ਸਾਹਿਬ, ਬਾਬਾ ਨਵਤੇਜ਼ ਸਿੰਘ ਚੇਲੇਆਣਾ ਸਾਹਿਬ, ਬਾਬਾ ਸਵਿੰਦਰ ਸਿੰਘ ਟਾਹਲੀ ਸਾਹਿਬ,ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਵਰਨਜੀਤ ਸਿੰਘ ਕੁਰਾਲੀਆਂ, ਪਟਵਾਰੀ ਸੁੱਚਾ ਸਿੰਘ, ਭਾਈ ਜਸਪਾਲ ਸਿੰਘ ਬੰਬੇ, ਪ੍ਰਗਟ ਸਿੰਘ ਚੋਗਾਵਾਂ, ਗ੍ਰੰਥੀ ਭਾਈ ਲਾਭ ਸਿੰਘ, ਗੁਲਜ਼ਾਰ ਸਿੰਘ ਸਾਬਕਾ ਸਰਪੰਚ, ਪਿ੍ਰੰ: ਗੁਰਦੀਪ ਸਿੰਘ ਰੰਧਾਵਾ, ਬਾਬਾ ਸੁਖਵੰਤ ਸਿੰਘ ਚੰਨਣਕੇ, ਜਥੇ: ਭੁਪਿੰਦਰ ਸਿੰਘ ਜੰਡਿਆਲਾ, ਅਮਰੀਕ ਸਿੰਘ ਬਿੱਟਾ, ਗੁਰਸ਼ਰਨ ਸਿੰਘ ਖੁਜ਼ਾਲਾ, ਅਵਤਾਰ ਸਿੰਘ ਬੁੱਟਰ, ਹਰਸ਼ਦੀਪ ਸਿੰਘ, ਯਾਦਵਿੰਦਰ ਸਿੰਘ, ਪੰਡਿਤ ਰਾਮ ਸਰੂਪ, ਰਮਨਬੀਰ ਸਿੰਘ ਲੱਧਾਮੁੰਡਾ, ਮਿਸਤਰੀ ਪਰਮਜੀਤ ਸਿੰਘ, ਬਾਬਾ ਗੁਰਮੀਤ ਸਿੰਘ, ਬਲਜਿੰਦਰ ਸਿੰਘ ਬੱਲੀ, ਸਰਪੰਚ ਮੇਜਰ ਸਿੰਘ, ਭਾਈ ਸਤਨਾਮ ਸਿੰਘ, ਭਾਈ ਗੁਰਪ੍ਰੀਤ ਸਿੰਘ ਜਸਪ੍ਰੀਤ ਸਿੰਘ ਬਮਰਾਹ ਆਦਿ ਵੀ ਮੌਜੂਦ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply