Saturday, March 21, 2026

ਵਿਦਿਆਰਥੀ ਦੀ ਖੁਦਕੁਸ਼ੀ ਖਿਲਾਫ ਪੰਜਾਬ ਸਟੂਡੈਂਟਸ ਯੂਨੀਅਨ ਨੇ ਕੱਢੀ ਰੋਸ ਰੈਲੀ

ਖਾਲਸਾ ਕਾਲਜ ਦੇ ਪ੍ਰਿੰਸੀਪਲ, ਰਜਿਸਟਰਾਰ ਤੇ  ਐਸ.ਓ.ਡੀ ਦੀ ਮੰਗੀ ਗ੍ਰਿਫ਼ਤਾਰੀ

ਫਾਜ਼ਿਲਕਾ, 2 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – PPN0205201712ਪੰਜਾਬ ਸਟੂਡੈਂਟ ਯੂਨੀਅਨ ਵੱਲੋਂ ਅੱਜ ਸਥਾਨਕ ਸਰਕਾਰੀ ਐਮ.ਆਰ.ਕਾਲਜ ਵਿਚ ਅਮ੍ਰਿਤਸਰ ਸਾਹਿਬ ਦੇ ਖਾਲਸਾ ਕਾਲਜ ਦੇ ਪ੍ਰਿੰਸੀਪਲ, ਰਜਿਸਟਰਾਰ ਅਤੇ ਬੀਐਸਸੀ ਐਗਰੀਕਲਚਰ ਡਿਪਾਰਟਮੈਂਟ ਦੇ ਐਚ.ਓ.ਡੀ. ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈਕੇ ਰੈਲੀ ਕੀਤੀ ਗਈ।
ਪੰਜਾਬ ਸਟੂਡੈਂਟਸ ਯੂਨੀਅਨ ਦੀ ਜੋਨਲ ਪ੍ਰਧਾਨ ਹਰਦੀਪ ਕੌਰ ਕੋਟਲਾ ਅਤੇ ਜ਼ਿਲ੍ਹਾ ਪ੍ਰਧਾਨ ਸਤਨਾਮ ਘੱਲੂ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਅਮ੍ਰਿਤਸਰ ਦੇ ਖਾਲਸਾ ਕਾਲਜ ਵਿਚ ਬੀਤੇ ਦਿਨੀਂ ਬੀਐਸਸੀ ਐਗਰੀਕਲਚਰ ਦੇ ਵਿਦਿਆਰਥੀ ਹਰਪ੍ਰੀਤ ਵੱਲੋਂ ਕਾਲਜ ਪ੍ਰਿੰਸੀਪਲ, ਬੀਐਸਸੀ ਐਗਰੀਕਲਚਰ ਡਿਪਾਰਟਮੈਂਟ ਦੇ ਐਚ.ਓ.ਡੀ. ਅਤੇ ਰਜਿਸਟਰਾਰ ਵੱਲੋਂ ਅਖੌਤੀ ਰੂਪ ਨਾਲ ਤੰਗ ਪ੍ਰੇਸ਼ਾਨ ਕਰਨ ਕਾਰਨ ਖੁਦਖੁਸੀ ਕਰ ਲਈ ਗਈ ਸੀ। ਉਹ ਛੋਟੀ ਕਿਸਾਨੀ ਨਾਲ ਸਬੰਧ ਰਖਦਾ ਸੀ ਅਤੇ ਉਹ ਆਪਣੀ ਜ਼ਮੀਨ ਵੇਚਕੇ ਖਾਲਸਾ ਕਾਲਜ ਵਿਚ ਪੜ੍ਹਾਈ ਪੂਰੀ ਕਰਨ ਆਇਆ ਸੀ।
ਵਿਦਿਆਰਥੀ ਆਗੂ ਰੋਹਿਤ ਅਤੇ ਮੁਕੇਸ਼ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਹਰਪ੍ਰੀਤ ਦੀ ਮੌਤ ਦੇ ਲਈ ਜਿੰਮੇਵਾਰ ਪ੍ਰਿੰਸੀਪਲ ਤੇ ਧਾਰਾ 306 ਦੇ ਤਹਿਤ ਮਾਮਲਾ ਦਰਜ਼ ਕਰ ਲਿਆ ਗਿਆ ਹੈ, ਪਰ ਐਸਆਈਟੀ ਨਾਂ ਦੀ ਜਾਂਚ ਕਮੇਟੀ ਬਣਾਕੇ ਪ੍ਰਿੰਸੀਪਲ ਨੂੰ ਮਾਮਲੇ ਵਿਚੋਂ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਰਪ੍ਰੀਤ ਦਾ ਅਕਸ਼ ਵਿਗਾੜ ਕੇ ਪੇਸ਼ ਕੀਤਾ ਜਾ ਰਿਹਾ ਹੈ।ਜੋਤੀ, ਈਸ਼ਾ ਨੇ ਕਿਹਾ ਕਿ ਜਦੋਂ ਤੱਕ ਪ੍ਰਿੰਸੀਪਲ, ਰਜਿਸਟਰਾਰ ਅਤੇ ਬੀਐਸਸੀ ਐਗਰੀਕਲਚਰ ਡਿਪਾਰਟਮੈਂਟ ਦੇ ਐਚਓਡੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਪੰਜਾਬ ਸਟੂਡੈਂਟਸ ਯੂਨੀਅਨ ਖਾਲਸਾ ਕਾਲਜ ਦੇ ਵਿਦਿਆਰਥੀਆਂ ਦੇ ਸੰਘਰਸ਼ ਵਿਚ ਪੂਰਾ ਸਮਰਥਨ ਕਰੇਗੀ।ਇਸ ਮੌਕੇ ਮੁਕੇਸ਼ ਕੁਮਾਰ, ਜੀਨੂੰ ਕੰਬੋਜ, ਨੀਲਮ, ਪੂਨਮ, ਦੀਪ, ਪ੍ਰਿਯੰਕਾ ਅਤੇ ਹੋਰ ਵਿਦਿਆਰਥੀ ਹਾਜ਼ਰ ਸਨ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …

Leave a Reply