Wednesday, July 1, 2026

ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ

ਫਾਜ਼ਿਲਕਾ, 2 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – PPN0205201713ਫਾਜ਼ਿਲਕਾ ਦੇ ਐਸਐਸਪੀ ਡਾ. ਕੇਤਨ ਬਾਲੀਰਾਮ ਪਾਟਿਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਉਪਮੰਡਲ ਦੇ ਪਿੰਡ ਪੱਕਾ ਚਿਸ਼ਤੀ ਦੇ ਸਰਕਾਰੀ ਹਾਈ ਸਕੂਲ ਵਿਚ ਬੱਚਿਆਂ ਅਤੇ ਅਧਿਆਪਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਇੱਕ ਸੈਮੀਨਾਰ ਦਾ ਅਯੋਜਨ ਕੀਤਾ ਗਿਆ। ਇਸ ਮੌਕੇ ਟ੍ਰੈਫਿਕ ਇੰਚਾਰਜ਼ ਜੰਗੀਰ ਸਿੰਘ ਨੇ ਬੱਚਿਖਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਨਾਲ ਹੀ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ 18 ਸਾਲ ਤੋਂ ਘੱਟ ਉਮਰ ਵਾਲੇ ਆਪਣੇ ਬੱਚਿਆਂ ਨੂੰ ਮੋਟਰ ਸਾਇਕਲ ਅਤੇ ਹੋਰ ਵ੍ਹੀਕਲ ਚਲਾਉਣ ਲਈ ਨਾ ਦੇਣ।ਉਨ੍ਹਾਂ ਦੱਸਿਆ ਕਿ ਵ੍ਹੀਕਲ ਚਾਲਕ ਵ੍ਹੀਕਲ ਚਲਾਉਂਦੇ ਸਮੇਂ ਟ੍ਰੈਫਿਕ ਨਿਯਮਾਂ ਦਾ ਪਾਲਣ ਜ਼ਰੂਰ ਕਰਨ ਅਤੇ ਵ੍ਹੀਕਲ ਚਲਾਉਂਦੇ ਸਮੇਂ ਹੈਲਮੇਟ ਦੀ ਵਰਤੋਂ ਕਰਨ, ਵ੍ਹੀਕਲ ਦੇ ਕਾਗਜ਼ ਆਪਣੇ ਕੋਲ ਰੱਖਣ ਤਾਕਿ ਜ਼ਰੂਰਤ ਪੈਣ ਤੇ ਵਿਖਾਏ ਜਾ ਸਕਣ। ਉਨ੍ਹਾਂ ਬੱਚਿਆਂ ਨੂੰ ਪ੍ਰਤੀ ਦਿਨ ਹੋ ਰਹੇ ਸੜ੍ਹਕ ਹਾਦਸਿਆਂ ਅਤੇ ਮਨੁੱਖੀ ਜੀਵਨ ਦੀ ਕੀਮਤ ਸਬੰਧੀ ਦੱਸਿਆ। ਇਸ ਮੌਕੇ ਬੱਚਿਆਂ ਅਤੇ ਅਧਿਆਪਕਾਂ ਨੇ ਟ੍ਰੈਫਿਕ ਨਿਯਮਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਪ੍ਰਣ ਲਿਆ। ਇਸ ਮੌਕੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply