Wednesday, July 1, 2026

ਡਾਟਾ ਐਂਟਰੀ ਆਪ੍ਰੇਟਰ ਯੂਨੀਅਨ ਪੰਜਾਬ ਨੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਫਾਜ਼ਿਲਕਾ, 2 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – PPN0205201716ਡਾਟਾ ਐਂਟਰੀ ਆਪ੍ਰੇਟਰ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਮੁੱਖ ਮੰਤਰੀ ਨੂੰ ਭੇਜਣ ਲਈ ਫਾਜ਼ਿਲਕਾ ਦੇ ਐਸ.ਡੀ.ਐਮ. ਵਿਨੋਦ ਕੁਮਾਰ ਬਾਂਸਲ ਨੂੰ ਮੰਗ ਪੱਤਰ ਸੋਂਪਿਆ ਗਿਆ।
ਯੂਨੀਅਨ ਦੇ ਸੂਬਾਈ ਪ੍ਰਧਾਨ ਮਨਿੰਦਰਜੀਤ ਸਿੰਘ, ਅਰੁਣ ਸ਼ਰਮਾ, ਗੁਰਜੀਤ ਸਿੰਘ, ਦੇਵ ਮਾਨ, ਕਰਨ ਸ਼ਰਮਾ, ਸੋਨੀਆ, ਨਿਸ਼ਠਾ ਬਜਾਜ, ਜਗਮੀਤ ਸਿੰਘ ਨੇ ਦੱਸਿਆ ਕਿ ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ ਦਸੰਬਰ 2016 ਵਿਚ ਰਾਜ ਦੀਆਂ 112 ਵੱਖ ਵੰਖ ਸਰਕਾਰੀ ਉਦਯੋਗਿਕ ਸਿੱਖਲਾਈ ਸੰਸਥਾਵਾਂ ਵਿਚ ਡਾਟਾ ਐਂਟਰੀ ਆਪ੍ਰੇਟਰ ਅਤੇ ਹੈਲਪਰਾਂ ਨੂੰ ਵਿਭਾਗ ਵੱਲੋਂ ਚੁਣੇ ਗਏ ਆਊਟ ਸੋਰਸਿਸ ਵਿਭਾਗ ਵੱਲੋਂ ਜਿਨ੍ਹਾਂ ਦੀ ਗਿਣਤੀ 268 ਹੈ ਜਿਸ ਵਿਚ 194 ਡਾਟਾ ਐਂਟਰੀ ਆਪ੍ਰੇਟਰ ਅਤੇ 74 ਹੈਲਪਰ ਰਖੇ ਗਏ ਸਨ। ਇਹ ਕਰਮਚਾਰੀ ਆਈਟੀਆਈ ਪਾਸ ਸਿੱਖਿਆਰਥੀਆਂ ਨੂੰ ਰੋਜ਼ਗਾਰ ਮੁਹੱਇਆ ਕਰਵਾਉਣ ਲਈ ਦਿਨ ਰਾਤ ਦੂਰ ਦੂਰਾੜੇ ਜਾਕੇ ਕੰਪਨੀਆਂ/ਕਾਰਖਾਨਿਆਂ ਵਿਚ ਭਾਰਤ ਸਰਕਾਰ ਵੱਲੋਂ ਦਿੱਤੇ ਗਏ ਟੀਚੇ ਨੂੰ ਪੂਰਾ ਕਰਨ ਲਈ ਡੀਸੀ ਰੇਟ ਤੇ ਆਧਾਰਤ ਮਜ਼ਦੂਰੀ ਵੇਜਿਜ ਤੇ ਕੰਮ ਕਰਦੇ ਸਨ। ਪਰ ਕੁਝ ਸਮੇਂ ਬਾਅਦ ਡਾਟਾ ਐਂਟਰੀ ਆਪ੍ਰੇਟਰ ਅਤੇ ਹੈਲਪਰਾਂ ਦੀਆਂ ਸੇਵਾਵਾਂ ਨੂੰ ਖ਼ਤਮ ਕਰਨ ਦਾ ਫੈਸਲਾ ਕੀਤਾ ਗਿਆ ਅਤੇ 20 ਅਪ੍ਰੈਲ 2017 ਨੂੰ ਇਨ੍ਹਾਂ ਨੂੰ ਬਿਨਾਂ ਕਿਸੇ ਨੋਟਿਸ ਦੇ ਮਾਨਵੀ ਅਧਿਕਾਰਾਂ ਨੂੰ ਅਣਵੇਖਿਆ ਕਰਦਿਆਂ ਇਨ੍ਹਾਂ ਦੀਆਂ ਸੇਵਾਵਾਂ ਨੂੰ ਖ਼ਤਮ ਕਨ ਦੇ ਹੁਕਮ ਜਾਰੀ ਕਰ ਦਿੱਤੇ ਗਏ।
ਉਨ੍ਹਾਂ ਦੱਸਿਆ ਕਿ ਇਸਦੇ ਵਿਰੋਧ ਵਿਚ ਰਖੇ ਹੋਏ ਕਰਮਚਾਰੀਆਂ ਵੱਲੋਂ 20 ਅਪ੍ਰੈਲ ਤੋਂ ਹੀ ਲਗਾਤਾਰ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੇ ਲਈ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਸਰਕਾਰ ਅਤੇ ਵਿਭਾਗ ਵੱਲੌਂ ਹਾਲੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ।ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਆਪਣੇ ਫੈਸਲੇ ਤੇ ਫਿਰ ਤੋਂ ਵਿਚਾਰ ਕਰਦੇ ਹੋਏ ਇਨ੍ਹਾਂ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਜਾਰੀ ਰੱਖਣ ਦੇ ਹੁਕਮ ਜਾਰੀ ਕਰਨ ਦੇ ਨਾਲ ਨਾਲ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤੀਆਂ ਜਾਣ ਤਾਕਿ ਕੇਂਦਰ ਸਰਕਾਰ ਵੱਲੋਂ ਦਿੱਤੇ ਗਏ ਟੀਚੇ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਮੰਗ ਕਰਦੇ ਹੋਏ ਕਿਹਾ ਕਿ ਮੁੰਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਲੈਕੇ ਦਿਤਾ ਜਾਵੇ ਤਾਕਿ ਉਹ ਆਪਣੀਆਂ ਸੇਵਾਵਾਂ ਨੂੰ ਜਾਰੀ ਰੱਖਕੇ ਰੈਗੂਲਰ ਕਰਵਾਉਣ ਦੀ ਮੰਗ ਕਰ ਸਕਣ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply