Tuesday, June 30, 2026

ਲੀਗਲ ਏਡ ਕਲੀਨੀਕ ਦਾ ਕੀਤਾ ਗਠਨ – ਸੀਨੀਅਰ ਸੀਟੀਜਨ ਲੈ ਸਕਣਗੇ ਜਾਣਕਾਰੀ

ਫਾਜ਼ਿਲਕਾ, 3 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ ਦੇ ਦਿਸ਼ਾ-ਨਿਰਦੇਸ਼ਾ ਹੇਠ ਲੀਗਲ ਸਰਵਿਸ ਟੂ ਸੀਨੀਅਰ ਸੀਟੀਜ਼ਨ ਸਕੀਮ, 2016 ਦੇ ਤਹਿਤ ਐਸ.ਡੀ.ਐਮ ਦਫਤਰ ਜਲਾਲਾਬਾਦ (ਟਰੀਬਿਊਨਲ) ਵਿਖੇ ਲਛਮਣ ਸਿੰਘ, ਮਾਣਯੋਗ ਵਧੀਕ ਜਿਲਾ ਅਤੇ ਸੈਸ਼ਨਜ਼ ਜੱਜ-ਕਮ-ਚੈਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਅਤੇ ਕੇ.ਕੇ ਬਾਂਸਲ, ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੀ ਅਗਵਾਈ ਹੇਠ ਲੀਗਲ ਏਡ ਕਲੀਨਿਕ ਸਥਾਪਿਤ ਕੀਤਾ ਗਿਆ।
ਸ਼ਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਕੇ.ਕੇ ਬਾਂਸਲ ਨੇ ਦੱਸਿਆ ਕਿ ਲੀਗਲ ਸਰਵਿਸ ਟੂ ਸੀਨੀਅਰ ਸੀਟੀਜਨ ਸਕੀਮ ਤਹਿਤ ਹਰ ਇੱਕ ਟਰਬਿਊਨਲ ਅਤੇ ਅਪੀਲੈਂਟ ਟਰੀਬਿਊਨਲ ਵਿਖੇ ਇੱਕ-ਇੱਕ ਲੀਗਲ ਏਡ ਕਲੀਨੀਕ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਸੀਨੀਅਰ ਸੀਟੀਜ਼ਨ ਨੂੰ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਚਾਹੀਦੀ ਹੋਵੇ ਤਾਂ ਇਹਨਾਂ ਲੀਗਲ ਏਡ ਕਲੀਨਿਕਾਂ ਤੋ ਲਈ ਜਾ ਸਕੇ।
ਸਕੱਤਰ ਬਾਂਸਲ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਕੋਈ ਵੀ ਵਿਅਕਤੀ ਜੋ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ, ਔਰਤ, ਹਿਰਾਸਤ ਵਿੱਚ ਵਿਅਕਤੀ, ਬੇਗਾਰ ਦਾ ਮਾਰਿਆ ਹੋਇਆ ਵਿਅਕਤੀ ਅਤੇ ਜਿਸ ਵਿਅਕਤੀ ਦੀ ਸਲਾਨਾ ਆਮਦਨ 1,50,000/- ਰੁਪਏ ਤੋਂ ਘੱਟ ਹੋਵੇ ਉਸ ਨੂੰ ਮੁਫਤ ਕਾਨੂੰਨੀ ਸੇਵਾ ਪ੍ਰਦਾਨ ਕੀਤੀ ਜਾਂਦੀ ਹੈ।ਮੁਫਤ ਕਾਨੂੰਨੀ ਸੇਵਾ ਵਿੱਚ ਵਕੀਲਾਂ ਦੀਆਂ ਸੇਵਾਵਾਂ, ਕੋਰਟ ਫੀਸ, ਗਵਾਹਾਂ ਦੇ ਖਰਚੇ ਆਦਿ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾ ਕੀਤੇ ਜਾਂਦੇ ਹਨ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …

Leave a Reply