ਧੂਰੀ, 3 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) –
ਨਗਰ ਕੌਂਸਲ ਧੂਰੀ ਦੇ ਪ੍ਰਧਾਨ ਪ੍ਰਸ਼ੋਤਮ ਕਾਂਸਲ ਨੇ ਸ਼ਹਿਰ ਅੰਦਰ ਸੀਵਰੇਜ਼ ਦੇ ਕੰਮ `ਤੇ ਤਕਰੀਬਨ 39 ਕਰੋੜ ਰੁਪਏ ਖਰਚ ਕੀਤੇ ਜਾਣ ਦੀ ਗੱਲ ਕਰਦਿਆਂ ਕਿਹਾ ਕਿ ਸ਼ਹਿਰ ਦੀ ਸਫਾਈ ਅਤੇ ਹੋਰ ਸਮਾਨ ਖਰੀਦਣ ਲਈ ਟੈਂਡਰ ਪਾਏ ਗਏ ਹਨ। ਇਸ ਦੇ ਨਾਲ ਹੀ ਨਗਰ ਕੌਂਸਲ ਵੱਲੋਂ ਫੋਗਿੰਗ ਮਸ਼ੀਨਾਂ ਰਾਹੀਂ ਰੋਜ਼ਾਨਾ ਮੱਛਰ ਮਾਰਣ ਲਈ ਸਪਰੇਅ ਵੀ ਕਰਵਾਈ ਜਾ ਰਹੀ ਹੈ ।ਉਹਨਾਂ ਦੱਸਿਆ ਕਿ ਨਗਰ ਕੌਂਸਲਰਾਂ ਦੇ ਸਹਿਯੋਗ ਨਾਲ ਸ਼ਹਿਰ ਵਿੱਚੋਂ ਨਜ਼ਾਇਜ਼ ਕਬਜ਼ੇ ਹਟਾਉਣ ਲਈ ਟ੍ਰੈਫਿਕ ਪੁਲਿਸ ਨੂੰ ਵੀ ਬਣਦਾ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸੇ ਦੌਰਾਨ ਸਥਾਨਕ ਵਾਰਡ ਨੰਬਰ 2 ਦੇ ਕੌਂਸਲਰ ਪੁਸ਼ਪਿੰਦਰ ਸ਼ਰਮਾਂ ਵੱਲੋਂ ਵਾਰਡ ਨੰਬਰ 2 ਅਤੇ 3 ਵਾਲੀ ਮੇਨ ਗਲੀ ਦੇ ਲੋਕਾਂ ਦੀ ਚਿਰਾਂ ਤੋਂ ਲਟਕਦੀ ਆ ਰਹੀ ਸੀਵਰੇਜ਼ ਸਿਸਟਮ ਦੀ ਮੰਗ ਨੂੰ ਪੂਰਾ ਕਰਦੇ ਹੋਏ ਕੰਮ ਸ਼ੁਰੂ ਕਰਵਾਇਆ ਗਿਆ ਹੈ।ਇਸ ਮੌਕੇ ਕੌਂਸਲਰ ਪੁਸ਼ਪਿੰਦਰ ਸ਼ਰਮਾ ਨੇ ਦੱਸਿਆ ਕਿ ਵਾਰਡ ਨੰਬਰ 2 ਵਿੱਚ 95% ਕੰੰਮ ਪਹਿਲਾਂ ਹੀ ਪੂਰਾ ਹੋ ਚੁੱਕਾ ਹੈ, ਅਧੂਰਾ ਰਹਿੰਦਾ ਕੰਮ ਵੀ ਸ਼ੁਰੂ ਕਰਵਾ ਦਿੱਤਾ ਹੈ ਅਤੇ ਸੀਵਰੇਜ ਪਾਉਣ ਤੋਂ ਬਾਅਦ ਗਲੀਆਂ-ਨਾਲੀਆਂ ਵਿੱਚ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media