ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ ਸੰਧੂ) –
ਸੂਬਾ, ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਪੱਧਰ ਤੇ ਮੱਲ੍ਹਾਂ ਮਾਰਨ ਵਾਲੇ ਮਾਸਟਰਸ ਐਥਲੈਟਿਕਸ ਖਿਡਾਰੀਆਂ ਨੂੰ ਬਣਦਾ ਮਾਨ-ਸਨਮਾਨ ਦੇਣ ਦੇ ਮੰਤਵ ਨਾਲ ਦੂਜਾ ਰਾਜਪੱਧਰੀ ਸਨਮਾਨ ਸਮਾਰੋਹ 7 ਮਈ ਦਿਨ ਐਤਵਾਰ ਨੂੰ ਦੁਪਹਿਰ 12 ਵਜੇ ਸਰਕਾਰੀ ਹਾਈ ਸਕੂਲ ਗਵਾਲਮੰਡੀ ਪੁਤਲੀਘਰ ਵਿਖੇ ਮੁੱਖ ਅਧਿਆਪਕ ਅਮਰਜੀਤ ਸਿੰਘ ਦੀ ਦੇਖ-ਰੇਖ ਹੇਠ ਆਯੋਜਿਤ ਹੋਵੇਗਾ।ਇਸ ਦੌਰਾਨ ਐਸ.ਪੀ ਮੈਡਮ ਜਸਵੰਤ ਕੌਰ ਤੇ ਤਹਿਸੀਲੀਦਾਰ ਲਖਵਿੰਦਰ ਸਿੰਘ ਗਿੱਲ ਪਠਾਨਕੋਟ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰਨਗੇ।ਇਸ ਜਾਣਕਾਰੀ ਦਿੰਦਿਆਂ ਮਾਸਟਰਜ਼ ਐਥਲੈਟਿਕਸ ਖਿਡਾਰੀ ਅਜੀਤ ਸਿੰਘ ਰੰਧਾਵਾ ਤੇ ਅੰਤਰਰਾਸ਼ਟਰੀ ਮਾਸਟਰਜ਼ ਐਥਲੈਟਿਕਸ ਅਵਤਾਰ ਸਿੰਘ ਪੀ.ਪੀ ਨੇ ਦੱਸਿਆ ਕਿ ਇਸ ਦੌਰਾਨ ਸੂਬੇ ਭਰ ਤੋਂ 4 ਦਰਜਨ ਦੇ ਕਰੀਬ ਮਹਿਲਾ-ਪੁਰਸ਼ ਵੈਟਰਨ ਖਿਡਾਰੀਆਂ ਤੋਂ ਇਲਾਵਾ ਹੋਰਨਾਂ ਖੇਤਰਾਂ ਦੇ ਵਿੱਚ ਯੋਗਦਾਨ ਪਾਉਣ ਵਾਲੀਆਂ ਸਖਸ਼ੀਅਤਾਂ ਨੂੰ ਉਚੇਚੇ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਵਰਲਡ ਮਾਸਟਰਜ਼ ਐਥਲੈਟਿਕਸ ਚੈਂਪੀਅਨਸ਼ਿਪ ਦੀ ਜੇਤੂ ਸੁਰਿੰਦਰ ਕੌਰ ਹੁਸ਼ਿਆਰਪੁਰ ਤੇ ਰਾਸ਼ਟਰੀ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਸੰਗਰੂਰ ਦੀ ਅਗੁਵਾਈ ਕਰਨ ਵਾਲੀ ਵੈਟਰਨ ਖਿਡਾਰੀ ਜਰਨੈਲ ਕੌਰ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਦੂਸਰੇ ਸਨਮਾਨ ਸਮਾਰੋਹ ਸਬੰਧੀ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਵੱਖ-ਵੱਖ ਪ੍ਰਕਾਰ ਦੀਆਂ ਕਮੇਟੀਆਂ ਦੀਆਂ ਗਠਨ ਕਰ ਦਿੱਤਾ ਗਿਆ ਹੈ।ਇਸ ਸਨਮਾਨ ਸਮਾਰੋਹ ਨੂੰ ਲੈ ਕੇ ਖਿਡਾਰੀਆਂ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਭਵਿੱਖ ਵਿੱਚ ਇਹ ਸਿਲਸਿਲਾ ਇਵੇਂ ਹੀ ਚੱਲਦਾ ਰਹੇਗਾ।ਇਸ ਮੌਕੇ ਕਸ਼ਮੀਰ ਸਿੰਘ ਕੁਲਦੀਪ ਸਿੰਘ ਰੇਲਵੇ, ਹਰਜੀਤ ਸਿੰਘ, ਕਸ਼ਮੀਰ ਸਿੰਘ ਭੈਣੀ, ਜੀ.ਐਸ ਸੰਧੂ, ਪ੍ਰਵੀਨ ਸਹਿਗਲ ਆਦਿ ਹਾਜ਼ਰ ਸਨ।
Check Also
ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …
Punjab Post Daily Online Newspaper & Print Media