Thursday, April 16, 2026

ਕਮਾਡੈਂਟ ਰਘਬੀਰ ਸਿੰਘ ਸਠਿਆਲਾ ਨਮਿਤ ਸਰਧਾਂਜਲੀ ਸਮਾਗਮ ਅਯੋਜਿਤ

ਪੰਜਾਬ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ
ਸਠਿਆਲਾ (ਚੌਕ ਮਹਿਤਾ), 4 ਮਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) –PPN0405201712 ਬੀਤੇ ਦਿਨੀਂ ਛੱਤਸੀਗੜ ਵਿਖੇ ਨਕਸਲੀ ਹਮਲੇ ਵਿਚ ਸ਼ਹੀਦ ਹੋਏ ਸੀ.ਆਰ.ਪੀ ਐਫ ਦੇ ਕਮਾਡੈਂਟ ਰਘਬੀਰ ਸਿੰਘ ਨਮਿਤ ਸਰਧਾਂਜਲੀ ਸਮਾਗਮ ਉਨਾਂ ਦੇ ਜੱਦੀ ਪਿੰਡ ਵਿਖੇ ਹੋਇਆ।ਜਿਸ ਵਿੱਚ ਪੂਰੇ ਇਲਾਕੇ ਤੋਂ ਰਾਜਸੀ, ਧਾਰਮਿਕ, ਸਮਾਜਿਕ ਹਸਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਮੈਡਮ ਰਜੀਆ ਸੁਲਤਾਨਾ ਅਤੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਸਰਧਾਂਜਲੀ ਸਮਾਗਮ ਵਿਚ ਹਾਜ਼ਰ ਹੋਏ। ਗੁਰਦੁਆਰਾ ਨਾਨਕਸਰ ਵਿਖੇ ਸ਼ਹੀਦ ਵਿਖੇ  ਸ਼ਹੀਦ ਦੀ ਆਤਮਿਕ ਸਾਂਤੀ ਲਈ ਰਖਵਾਏ ਗਏ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਰਾਗੀ ਸਿੰਘਾਂ ਨੇ ਕੀਰਤਨ ਨਾਲ ਹਾਜ਼ਰੀ ਲਵਾਈ। ਸ਼ਹੀਦ ਦੇ ਬੇਟੇ ਅੰਮ੍ਰਿਤਬੀਰ ਸਿੰਘ ਦੀ ਦਸਤਾਰਬੰਦੀ ਕੀਤੀ ਗਈ।
ਸ਼ਹੀਦ ਰਘਬੀਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਸੀ ਆਰ.ਪੀ.ੈਫ ਦੇ ਡੀ.ਆਈ.ਜੀ, ਡੀ.ਐਲ ਗੋਲਾ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਦੀ ਤਰਫੋਂ ਸ਼ੋਕ ਸੰਦੇਸ਼ ਪੜ ਕੇ ਸੁਣਾਇਆ। ਉਨਾਂ ਨੇ ਐਲਾਨ ਕੀਤਾ ਕਿ ਵਿਭਾਗ ਦੀ ਤਰਫੋਂ ਇਕ ਕਰੋੜ 2 ਲੱਖ ਰੁਪਏ ਦੀ ਸਹਾਇਤਾ ਤੇ ਹੋਰ ਭੱਤੇ ਦਿੱਤੇ ਜਾਣਗੇ ਅਤੇ ਪਰਿਵਾਰ ਦੇ ਮੈਂਬਰ ਨੂੰ ਮਹਿਕਮੇ ਵਿਚ ਨੌਕਰੀ ਦਿੱਤੀ ਜਾਵੇਗੀ।ਪੰਜਾਬ ਸਰਕਾਰ ਦੀ ਤਰਫੋਂ ਸ਼ਰਧਾ ਭੇਟ ਕਰਨ ਲਈ ਵਿਸ਼ੇਸ਼ ਤੌਰ `ਤੇ ਆਏ ਮੰਤਰੀ ਰਜ਼ੀਆ ਸੁਲਤਾਨਾ ਨੇ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫੋਂ ਸ਼ਹੀਦ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ।
ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਪਰਿਵਾਰ ਲਈ ਹਰ ਵੇਲੇ ਸਹਾਇਤਾ ਵਾਸਤੇ ਤਿਆਰ ਰਹਿਣ ਦੇ ਵਚਨ ਦਿੰਦੇ ਕਿਹਾ ਕਿ ਸ਼ਹੀਦ ਦੇ ਪਰਿਵਾਰ ਦਾ ਹਰ ਸ਼ਬਦ ਸਾਡੇ ਲਈ ਹੁੱਕਮ ਦੇ ਬਰਾਬਰ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ, ਐਸ.ਐਸ.ਪੀ ਜੇ. ਏਲਨਚੇਲੀਅਨ, ਸਾਬਕਾ ਵਿਧਾਇਕ ਮਲਕੀਤ ਸਿੰਘ ਏ. ਆਰ, ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ, ਸਾਬਕਾ ਵਿਧਾਇਕ ਮਨਮੋਹਨ ਸਿੰਘ ਸਠਿਆਲਾ, ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਨੇ ਵੀ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।ਇਸ ਮੌਕੇ ਐਸ.ਡੀ.ਐਮ ਤੇਜਦੀਪ ਸਿੰਘ ਸੈਣੀ, ਐਸ.ਡੀ. ਐਮ ਸਕੱਤਰ ਸਿੰਘ ਬੱਲ, ਤਹਿਸੀਲਦਾਰ ਬਲਜਿੰਦਰ ਸਿੰਘ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ।
ਸ਼ਰਧਾਂਜਲੀ ਸਮਾਗਮ ਉਪਰੰਤ ਸਠਿਆਲਾ ਤੋਂ ਅੰਮ੍ਰਿਤਸਰ ਪਹੁੰਚੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਮੈਡਮ ਰਜੀਆ ਸੁਲਤਾਨਾ ਨੇ ਗੁਰੂ ਨਗਰੀ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਇਜ਼ਾ ਲਿਆ ਅਤੇ ਇੰਨਾਂ ਦੇ ਜਲਦ ਮੁਕੰਮਲ ਹੋਣ ਤੇ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਦਾ ਭਰੋਸਾ ਦਿਤਾ।।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …

Leave a Reply