Tuesday, November 24, 2026

ਸਾਫ਼ਟ ਟੈਨਿਸ ਚੈਂਪੀਅਨਸ਼ਿਪ ’ਚ ਬਠਿੰਡਾ ਦੀ ਟੀਮ ਨੇ ਮਾਰੀ ਬਾਜ਼ੀ

PPN0405201703ਬਠਿੰਡਾ, 4 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਤੀਜੀ ਸੀਨੀਅਰ ਸਟੇਟ ਸਾਫ਼ਟ ਟੈਨਿਸ ਚੈਂਪੀਅਨਸ਼ਿਪ ਜਲੰਧਰ ਵਿਖੇ ਸਿੰਗਲਾ ਸਪੋਟਰਸ ਐਕਡਮੀ ਵਲੋਂ ਕਰਵਾਈ ਗਈ।ਇਸ ਚੈਂਪੀਅਨਸ਼ਿਪ ’ਚ 13 ਜਿਲ੍ਹਿਆਂ ਦੀਆਂ ਲੜਕੇ-ਲੜਕੀਆਂ ਦੀਆਂ ਟੀਮਾਂ ਨੇ ਭਾਗ ਲਿਆ।ਬਠਿੰਡਾ ਜਿਲ੍ਹੇ ਦੀ ਲੜਕੀਆਂ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕਰਕੇਸ਼ਹਿਰ ਦਾ ਨਾਮ ਰੋਸ਼ਨ ਕੀਤਾ।ਸਿੰਗਲ ਟੀਮ ਵਿਚ ਬਠਿੰਡਾ ਦੀ ਗੁਰਲੀਨ ਕੌਰ ਨੇ ਸਿਲਵਰ ਮੈਡਲ ਹਾਸਿਲ ਕੀਤਾ।ਡੱਬਲ ਵਿਚ ਰੇਮਨਪ੍ਰੀਤ ਕੌਰ ਅਤੇ ਗੁਰਮੇਲ ਕੌਰ ਨੇ ਕਾਂਸ਼ੀ ਦਾ ਤਗਮਾ ਜਿੱਤਿਆ।ਓਵਰ ਆਲ ਪੰਜ ਮੈਡਲ ਜਿੱਤ ਕੇ ਬਠਿੰਡਾ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ।ਇਸ ਟੀਮ ਵਿਚ ਪ੍ਰਿਅੰਕਾ, ਸਿਮਰਨ ਕੌਰ, ਤਨਵੀਰ, ਪਾਰਸ ਬਾਵਾ, ਸੁਖਵਿੰਦਰ ਸਿੰਘ, ਅਹਿਸਾਸ, ਕਿੰਗ ਉਦੈ ਪ੍ਰਤਾਪ ਸਿੰਘ ਵਲੋਂ ਭਾਗ ਲਿਆ ਗਿਆ।ਇਸ ਜਿੱਤ ਦਾ ਸਿਹਰਾ ਸਰੀਰਿਕ ਸਿੱਖਿਆ ਵਿਭਾਗ ਵਿੰਗ ਦੇ ਇੰਚਾਰਜ ਸੁਰਜੀਤ ਸਿੰਘ, ਬਿਕਰਮਜੀਤ ਸਿੰਘ, ਸੁਰਿੰਦਰ  ਸਿੰਗਲਾ ਦੀ ਟੀਮ ਨੂੰ ਜਾਂਦਾ ਹੈ।ਇਸ ਟੀਮ ਦੇ ਬਠਿੰਡਾ ਪਹੁੰਚਣ ’ਤੇ ਬਿਧੀ ਸਿੰਘ ਯੂ.ਕੇ, ਰਵਿੰਦਰ ਸਿੰਘ ਮਾਨ, ਗੁਰਪਿੰਦਰ ਸਿੰਘ, ਸੁਨੀਲ ਗਰਗ, ਰਿਟਾ: ਐਸ.ਐਚ.ਓ ਬਲਦੇਵ ਸਿੰਘ ਅਤੇ ਬਲਜੀਤ ਸਿੰਘ ਵਲੋਂ ਭਰਵਾਂ ਸੁਆਗਤ ਕੀਤਾ ਗਿਆ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …

Leave a Reply