Saturday, June 27, 2026

ਖ਼ਾਲਸਾ ਕਾਲਜ ਮੈਨੇਜ਼ਮੈਂਟ ਵੱਲੋਂ ਹਰਪ੍ਰੀਤ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਭਾਵ-ਭਿੰਨੀ ਸ਼ਰਧਾਂਜ਼ਲੀ ਭੇਂਟ

PPN0505201713 ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਸਥਾਨਕ ਖ਼ਾਲਸਾ ਕਾਲਜ ਵਿਖੇ ਬੀਤੇ ਦਿਨੀਂ ਵਿਦਿਆਰਥੀ ਹਰਪ੍ਰੀਤ ਸਿੰਘ ਦੀ ਬੇਵਕਤੀ ਮੌਤ ’ਤੇ ਅੱਜ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਪਰਸੋਂ ਤੋਂ ਖ਼ਾਲਸਾ ਮੈਨੇਜ਼ਮੈਂਟ ਵੱਲੋਂ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਉਪਰੰਤ ਅੰਤਿਮ ਅਰਦਾਸ ਕੀਤੀ ਗਈ।ਇਸ ਦੌਰਾਨ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਹਰਪ੍ਰੀਤ ਸਿੰਘ ਦੀ ਬੇਵਕਤੀ ਮੌਤ ’ਤੇ ਗਹਿਰੇ ਦੁਖ ਦਾ ਇਜ਼ਹਾਰ ਵੀ ਕੀਤਾ।
ਇਸ ਮੌਕੇ ਕਾਲਜ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਹਰਪ੍ਰੀਤ ਸਿੰਘ ਵੱਲੋਂ ਅੰਤਿਮ ਅਰਦਾਸ ਕਰਨ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ ਦੇ ਜਥੇ ਵੱਲੋਂ ਵੈਰਾਗਮਈ ਕੀਰਤਨ ਸਰਵਨ ਕੀਤਾ ਗਿਆ। ਇਸ ਦੌਰਾਨ ਛੀਨਾ ਨੇ ਕਿਹਾ ਕਿ ਹਰਪ੍ਰੀਤ ਸਿੰਘ ਇਕ ਹੋਣਹਾਰ ਵਿਦਿਆਰਥੀ ਸੀ, ਜਿਸ ਦੇ ਵਿਛੜਣ ਨਾਲ ਕਾਲਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਹੋਇਆ ਹੈ, ਜਿਸ ਸਬੰਧੀ ਵਿਦਿਆਰਥੀ ਦੀ ਆਤਮਿਕ ਸ਼ਾਂਤੀ ਅਤੇ ਸਮੂਹ ਵਿੱਦਿਅਕ ਅਦਾਰਿਆਂ ’ਚ ਸੁੱਖ-ਸ਼ਾਂਤੀ ਅਤੇ ਆਪਸੀ ਇਤਫ਼ਾਕ ਲਈ ਅੱਜ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦਾ ਭੋਗ ਪਾਇਆ ਗਿਆ ਹੈ।ਉਨ੍ਹਾਂ ਇਸ ਮੌਕੇ ਦੱਸਿਆ ਕਿ ਮੈਨੇਜ਼ਮੈਂਟ ਵੱਲੋਂ ਹਰਪ੍ਰੀਤ ਸਿੰਘ ਦੇ ਪਰਿਵਾਰ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿਵਾਉਂਦਾ ਹੈ।
ਉਨ੍ਹਾਂ ਕਿਹਾ ਕਿ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਦੀ ਤਬੀਅਤ ਠੀਕ ਨਾ ਹੋਣ ਕਾਰਨ ਇੱਥੇ ਪਹੁੰਚ ਨਹੀਂ ਪਰ ਉਨ੍ਹਾਂ ਦੁਆਰਾ ਭੇਜੇ ਸੋਕ ਸੰਦੇਸ਼ ’ਚ ਉਨ੍ਹਾਂ ਹਰਪ੍ਰੀਤ ਸਿੰਘ ਦੀ ਮੌਤ ’ਤੇ ਪਰਿਵਾਰਕ ਮੈਂਬਰਾਂ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ।    PPN0505201714
ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਮੌਕੇ ਵਧੀਕ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਜੁਆਇੰਟ ਸਕੱਤਰ ਗੁਨਬੀਰ ਸਿੰਘ, ਅਜ਼ਮੇਰ ਸਿੰਘ ਹੇਰ, ਸਰਦੂਲ ਸਿੰਘ ਮੰਨਨ, ਸੁਖਦੇਵ ਸਿੰਘ ਅਬਦਾਲ, ਨਿਰਮਲ ਸਿੰਘ, ਕਰਤਾਰ ਸਿੰਘ ਗਿੱਲ, ਮੈਂਬਰ ਪ੍ਰਿੰਸੀਪਲ ਜਗਦੀਸ਼ ਸਿੰਘ, ਹਰਮਿੰਦਰ ਸਿੰਘ, ਐਸ. ਐਸ. ਸੇਠੀ, ਗੁਰਮਹਿੰਦਰ ਸਿੰਘ, ਲਖਵਿੰਦਰ ਸਿੰਘ ਢਿੱਲੋਂ, ਪਰਮਜੀਤ ਸਿੰਘ ਬੱਲ, ਖ਼ਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਗੁਰਮੋਹਨ ਸਿੰਘ ਵਾਲੀਆ, ਡੀਨ ਅਕਾਦਮਿਕ ਡਾ. ਰਘੁਬੀਰ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਦੇ ਪ੍ਰਿੰਸੀਪਲ ਡਾ. ਜੇ. ਐਸ. ਢਿੱਲੋਂ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ, ਖ਼ਾਲਸਾ ਕਾਲਜ ਵੈਟਰਨਰੀ ਐਂਡ ਐਨੀਮਲ ਸਾਇੰਸਸ ਪ੍ਰਿੰਸੀਪਲ ਡਾ. ਐਸ.ਕੇ ਜੰਡ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਪ੍ਰਿੰਸੀਪਲ ਡਾ. ਅਮਰਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਨੀਲਮ ਹੰਸ, ਖ਼ਾਲਸਾ ਕਾਲਜ ਦੀ ਕਾਰਜਕਾਰਨੀ ਪ੍ਰਿੰਸੀਪਲ ਡਾ. ਸੁਖਮੀਨ ਕੌਰ ਬੇਦੀ, ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ, ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਨਾਨਕ ਸਿੰਘ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਨਿਰਮਲ ਸਿੰਘ ਭੰਗੂ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਤਜਿੰਕਰ ਕੌਰ ਬਿੰਦਰਾ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਸ੍ਰੀਮਤੀ ਡੀ. ਕੇ. ਸੰਧੂ, ਡਾ. ਇੰਦਰਜੀਤ ਸਿੰਘ ਗੋਗੋਆਣੀ, ਡਾ. ਨਵਨੀਨ ਬਾਵਾ, ਡੀ. ਐਸ. ਰਟੌਲ ਆਦਿ ਮੌਜ਼ੂਦ ਸਨ। ਇਸ ਮੌਕੇ ਛੀਨਾ ਨੇ ਕੀਰਤਨੀ ਜਥੇ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …

Leave a Reply