ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਾਤਾ ਸੁੰਦਰੀ (ਸੁੰਦਰ ਕੌਰ) ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਜਗਦੀਪ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ ਭਾਈ ਸਲਵਿੰਦਰ ਸਿੰਘ ਅਰਦਾਸੀਏ ਨੇ ਕੀਤੀ ਤੇ ਹੁਕਮਨਾਮਾ ਗਿਆਨੀ ਜਸਵੰਤ ਸਿੰਘ ਕਥਾਵਾਚਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਨੇ ਲਿਆ।
ਇਸ ਮੌਕੇ ਗਿਆਨੀ ਜਸਵੰਤ ਸਿੰਘ ਕਥਾਵਾਚਕ ਨੇ ਸੰਗਤਾਂ ਨੂੰ ਮਾਤਾ ਸੁੰਦਰ ਕੌਰ ਜੀ ਦੇ ਜੀਵਨ ਅਤੇ ਸਿੱਖ ਧਰਮ ’ਚ ਉਨ੍ਹਾਂ ਵੱਲੋਂ ਪਾਏ ਗਏ ਯੋਗਦਾਨ ਤੋਂ ਜਾਣੂੰ ਕਰਵਾਇਆ।ਉਨ੍ਹਾਂ ਕਿਹਾ ਕਿ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਮੁਤਾਬਿਕ ਸ਼ੋ੍ਰਮਣੀ ਕਮੇਟੀ ਸਿੱਖ ਗੁਰੂ ਸਾਹਿਬਾਨ, ਭਗਤਾਂ ਦੇ ਨਾਲ-ਨਾਲ ਸਿੱਖ ਧਰਮ ਵਿੱਚ ਯੋਗਦਾਨ ਪਾਉਣ ਵਾਲੀਆਂ ਮਾਤਾਵਾਂ ਦੇ ਦਿਹਾੜੇ ਮਨਾਉਂਦੀ ਹੈ।ਇਸੇ ਕੜੀ ਵਜੋਂ ਮਾਤਾ ਸੁੰਦਰ ਕੌਰ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ ਹੈ, ਜਿਨ੍ਹਾਂ ਦੇ ਜੀਵਨ ਤੋਂ ਸਾਨੂੰ ਸਭਨਾਂ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ ਜਿਸ ਤੋਂ ਆਪਸੀ ਏਕਤਾ ਦਾ ਸੰਦੇਸ਼ ਮਿਲਦਾ ਹੈ।ਉਨ੍ਹਾਂ ਮਾਤਾ ਸੁੰਦਰ ਕੌਰ ਜੀ ਦੇ ਜਨਮ ਦਿਹਾੜੇ ਮੌਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਵੀ ਦਿੱਤੀ।
ਇਸ ਮੌਕੇ ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਬਲਵਿੰਦਰ ਸਿੰਘ ਕਾਹਲਵਾਂ ਮੀਤ ਸਕੱਤਰ, ਹਰਜਿੰਦਰ ਸਿੰਘ ਤੇ ਲਖਵਿੰਦਰ ਸਿੰਘ ਬਦੋਵਾਲ ਵਧੀਕ ਮੈਨੇਜਰ, ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਬਲਕਾਰ ਸਿੰਘ ਜੌੜਾ ਇੰਚਾਰਜ, ਸ਼ੋ੍ਰਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੁੱਚੇ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media