Wednesday, December 25, 2024

ਬੈਡਮਿੰਟਨ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ. ਟੀ ਰੋਡ ਦੀ ਵਿਦਿਆਰਥਣ ਰਹੀ ਪਹਿਲੇ ਸਥਾਨ ‘ਤੇ

ਅੰਮ੍ਰਿਤਸਰ, 6 ਮਈ (ਜਸਬੀਰ ਸਿੰਘ ਸੱਗੂ) –  PPN0505201719ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਦੀ ਸੱਤਵੀਂ ਕਲਾਸ ਦੀ ਵਿਦਿਆਰਥਣ ਬਵਲੀਨ ਕੌਰ ਨੇ ਟਰੈਡੀਸ਼ਨਲ ਯੂਥ ਗੇਮਜ਼ ਅਤੇ ਸਪਰੋਟਸ ਐਸੋਸਏਸ਼ਨ ਪੰਜਾਬ ਵੱਲੋਂ 29 ਤੇ 30 ਅਪ੍ਰੈਲ 2017 ਨੂੰ ਬੈਡਮਿੰਟਨ ਹਾਲ ਗੋਲ ਬਾਗ ਵਿਖੇ ਕਰਵਾਏ ਗਏ ਬੈਡਮਿੰਟਨ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।ਇਹਨਾਂ ਮੁਕਾਬਲਿਆਂ ਵਿੱਚ ਕੁੱਲ 10 ਟੀਮਾਂ ਨੇ ਭਾਗ ਲਿਆ ਸੀ।ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ, ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਅਤੇ ਖੇਡ ਇੰਚਾਰਜ ਸ੍ਰੀਮਤੀ ਅੰਮ੍ਰਿਤਪਾਲ ਕੌਰ ਨੇ ਵਿਦਿਆਰਥਣ ਦੀ ਇਸ ਸ਼ਾਨਦਾਰ ਜਿੱਤ ‘ਤੇ ਵਧਾਈ ਦਿੰਦੇ ਹੋਏ ਉਸ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਨਮਾਨਿਤ ਕਰ ਕੇ ਉਸ ਦੀ ਹੌਸਲਾਅਫਜ਼ਾਈ ਕੀਤੀ। ਇਸ ਮੌਕੇ ਕੋਚ ਸੰਜੀਵ ਵਰਮਾ ਅਤੇ ਡੀ.ਪੀ.ਈ ਮਿਸ ਜੋਤੀ ਵੀ ਹਾਜ਼ਰ ਸਨ ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …

Leave a Reply