Tuesday, November 3, 2026

ਸੇਵਾ ਕੇਂਦਰਾਂ ’ਤੇ ਪਾਸਪੋਰਟ ਲਈ ਦਿੱਤੀ ਜਾ ਸਕੇਗੀ ਅਰਜੀ – ਈਸ਼ਾ ਕਾਲੀਆ

ਬੀ.ਐਸ.ਐਨ.ਐਲ ਲੈਂਡਲਾਈਨ ਫੋਨਾਂ ਬਿੱਲ ਭਰਨੇ ਸ਼ੁੁਰੂ, ਸ਼ਨੀਵਾਰ ਨੂੰ ਵੀ ਖੁੱਲੇ ਰਹਿੰਦੇ ਹਨ ਸੇਵਾ ਕੇਂਦਰ

ਫਾਜ਼ਿਲਕਾ, 6 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – Isha Kalia DCਪੰਜਾਬ ਸਰਕਾਰ ਵੱਲੋਂ ਸਥਾਪਤ ਸੇਵਾ ਕੇਂਦਰਾਂ ਦੀਆਂ ਸੇਵਾਵਾਂ ’ਚ ਵਿਸਥਾਰ ਕਰਦਿਆਂ ਹੁਣ ਇੰਨ੍ਹਾਂ ਕੇਂਦਰਾਂ ’ਤੇ 2 ਹੋਰ ਨਵੀਂਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜੇ ਦੇ ਸੇਵਾ ਕੇਂਦਰ ’ਚ ਇਹ ਸੇਵਾਵਾਂ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸੇਵਾ ਕੇਂਦਰਾਂ ’ਚ ਪਾਸਪੋਰਟ ਨਾਲ ਸਬੰਧਤ 8 ਸੇਵਾਵਾਂ ਜਿਵੇਂ ਪਾਸਪੋਰਟ ਦਫ਼ਤਰ ਤੋਂ ਸਮਾਂ ਲੈਣਾ, ਨਵੀਨੀਕਰਨ, ਪੁਲਿਸ ਕਲੀਅਰੈਂਸ ਆਦਿ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ। ਇਸੇ ਤਰਾਂ ਬੀਐਸਐਨਐਲ ਦੇ ਲੈਂਡਲਾਈਨ ਫੋਨਾਂ ਅਤੇ ਬਰਾਂਡਬੈਂਡ ਇੰਟਰਨੈਟ ਦੇ ਬਿੱਲ ਵੀ ਇੰਨ੍ਹਾਂ ਸੇਵਾ ਕੇਂਦਰਾਂ ’ਤੇ ਭਰੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਸੇਵਾ ਦਾ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਨੇੜਲੇ ਸੇਵਾ ਕੇਂਦਰ ਤੋਂ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜਦੀਕ ਹੀ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸੇਵਾ ਕੇਂਦਰਾਂ ’ਚ ਇਹ ਦੋ ਨਵੀਂਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਸੇਵਾ ਕੇਂਦਰ ਸ਼ਨੀਵਾਰ ਨੂੰ ਵੀ ਖੁੱਲੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਨੌਕਰੀ ਪੇਸ਼ਾ ਲੋਕ ਸਨਿੱਚਰਵਾਰ ਵਾਲੇ ਦਿਨ ਆਪਣੇ ਘਰ ਪਰਿਵਾਰ ਦੇ ਸੇਵਾ ਕੇਂਦਰਾਂ ਨਾਲ ਸਬੰਧਤ ਕੰਮ ਕਰਵਾ ਸਕਦੇ ਹਨ। ਜ਼ਿਲ੍ਹੇ ਵਿਚ ਇਸ ਸਮੇਂ ਕੁਲ 84 ਸੇਵਾ ਕੇਂਦਰ ਕੰਮ ਕਰ ਰਹੇ ਹਨ ਜਿੱਥੇ ਲੋਕਾਂ ਨੂੰ ਵੱਖ ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Check Also

ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ

ਰਾਜਪੁਰਾ/ ਦਿੱਲੀ, 3 ਨਵੰਬਰ  (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …

Leave a Reply