ਅਲਗੋਂ ਕੋਠੀ /ਅਮਰਕੋਟ, 7 ਮਈ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) –
ਗਲਤ ਸੰਗਤ ਵਿਚ ਪੈ ਕੇ ਨਸ਼ਿਆਂ ਦੀ ਭੇੜੀ ਅਲਾਮਤ ਦਾ ਸ਼ਿਕਾਰ ਹੋ ਚੁੱਕੀ ਨੋਜਵਾਨ ਪੀੜੀ ਨੂੰ ਨਸ਼ਿਆਂ ਦੀ ਦਲਦਲ `ਚੋਂ ਕੱਢਣਾ ਪੁਲਿਸ ਦਾ ਮੁੱਢਲਾ ਫਰਜ਼ ਹੈ।ਇਸ ਲਈ ਸਮੂਹ ਪੰਚਾਇਤਾਂ, ਯੂਥ ਕਲੱਬਾਂ ਅਤੇ ਸਮਾਜਸੇਵੀ ਜਥੇਬੰਦੀਆਂ ਨੂੰ ਚਾਹੀਦਾ ਹੈ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਸਹਿਯੋਗ ਦੇਣ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਥਾਣਾ ਵਲਟੋਹਾ ਦੇ ਮੁੱਖੀ ਇੰਸਪੈਕਟਰ ਕਮਲਮੀਤ ਸਿੰਘ ਨੇ ਅਲਗੋਂਕੋਠੀ ਅਤੇ ਨਜਦੀਕੀ ਪਿੰਡਾਂ ਨਿੱਕੀ ਅਲਗੋਂ, ਵਾੜਾ ਸ਼ੇਰ ਸਿੰਘ, ਅਲਗੋਕਲਾਂ, ਵਾੜਾ ਤੇਲੀਆਂ ਆਦਿ ਦੇ ਪਤਵੰਤਿਆਂ, ਨੋਜਵਾਨਾਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ ਦੋਰਾਨ ਕੀਤਾ।ਇਸ ਮੋਕੇ ਉਨਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਨੂੰ ਜੜ ਤੋਂ ਖਤਮ ਕਰਨ ਲਈ ਪੁਲਿਸ ਦਾ ਸਾਥ ਦੇਣ ਤਾਂ ਕਿ ਇਲਾਕੇ ਵਿਚੋਂ ਨਸ਼ੇ ਦਾ ਮੁਕੰਮਲ ਖਾਤਮਾ ਕੀਤਾ ਜਾ ਸਕੇ।ਇਸ ਮੋਕੇ ਰਾਜ ਕੁਮਾਰ ਹਾਂਡਾ, ਬਾਊ ਰਾਮ, ਗੁਰਦੀਪ ਸਿੰਘ ਕਾਲਾ, ਸੇਵਾ ਸਿੰਘ ਮਗੋਲ, ਬਲਜੀਤ ਸਿੰਘ ਲਲਿਆਣੀ, ਚਾਨਣ ਸਿੰਘ ਅਲਗੋ, ਚੋਕੀ ਇੰਚਾਰਜ ਲਖਵਿੰਦਰ ਸਿੰਘ ਅਲਗੋਕੋਠੀ, ਸੋਨੂੰ ਅਲਗੋ, ਸੁਖਚੈਨ ਸਿੰਘ ਜੰਗ, ਦਲਬਾਗ ਸਿੰਘ, ਮਾਸਟਰ ਸਾਹਿਬ ਸਿੰਘ ਆਦਿ ਹਾਜਰ ਸਨ।
Check Also
ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …
Punjab Post Daily Online Newspaper & Print Media