Friday, September 25, 2026

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਢੇਸੀ ਨੂੰ ਸਲੋਹ ਤੋਂ ਸੰਸਦੀ ਉਮੀਦਵਾਰ ਬਣਾਉਣ ਦਾ ਸਵਾਗਤ

ਸਾਊਥਹਾਲ, 7 ਮਈ (ਪੰਜਾਬ ਪੋਸਟ ਬਿਊਰੋ) – HS Grewal Gatka Fedਗ੍ਰੇਵਸ਼ੈਮ (ਯੂ.ਕੇ) ਦੇ ਪਹਿਲੇ ਸਿੱਖ ਮੇਅਰ ਰਹੇ ਸ. ਤਨਮਨਜੀਤ ਸਿੰਘ ਢੇਸੀ ਨੂੰ ਸਲੋਹ ਸੰਸਦੀ ਹਲਕੇ ਤੋਂ ਲੇਬਰ ਪਾਰਟੀ ਦਾ ਉਮੀਦਵਾਰ ਬਣਾਏ ਜਾਣ ’ਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇੰਗਲੈਂਡ ਵੱਸਦੇ ਸਮੂਹ ਪੰਜਾਬੀ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਉਹ ਬਰਤਾਨਵੀ ਸੰਸਦ ਵਿੱਚ ਪਹਿਲੀ ਵਾਰ ਕਿਸੇ ਦਸਤਾਰਧਾਰੀ ਸਿੱਖ ਨੂੰ ਆਪਣੇ ਨੁਮਾਇੰਦੇ ਵਜੋਂ ਭੇਜਣ ਲਈ ਡਟ ਕੇ ਢੇਸੀ ਦੀ ਮਦਦ ਕਰਨ।
ਇਸ ਸਬੰਧੀ ਇੱਕ ਬਿਆਨ ਵਿੱਚ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਢੇਸੀ ਵੱਲੋਂ ਬਰਤਾਨੀਆਂ ਦੀਆਂ ਸਥਾਨਕ ਚੋਣਾਂ ਦੌਰਾਨ ਕੈਂਟ ਕਾਊਂਟੀ ਕੌਂਸਲ ਦੀ ਚੋਣ ਦੁਬਾਰਾ ਜਿੱਤਣ ‘ਤੇ ਉਨਾਂ ਨੂੰ ਭੇਜੀ ਵਧਾਈ ਵਿੱਚ ਕਿਹਾ ਹੈ ਕਿ ਪੰਜਾਬ ਦੇ ਇਸ ਜਾਏ ਨੇ ਬਤੌਰ ਮੇਅਰ ਕਾਰਜਸ਼ੀਲ ਰਹਿੰਦਿਆਂ ਵਿਦੇਸ਼ਾਂ ਵਿੱਚ ਪੰਜਾਬੀ ਤੇ ਪੰਜਾਬੀਅਤ ਦਾ ਝੰਡਾ ਬੁਲੰਦ ਕੀਤਾ ਹੈ।ਉਨਾਂ ਕਿਹਾ ਕਿ ਬਰਤਾਨਵੀ ਸਿੱਖਾਂ ਅਤੇ ਪੰਜਾਬੀਆਂ ਨੂੰ ਇਸ ਨੌਜਵਾਨ ਸਿੱਖ ਰਾਜਸੀ ਆਗੂ ਤੋਂ ਭਵਿੱਖ ਵਿੱਚ ਵੱਡੀਆਂ ਆਸਾਂ ਹਨ ਅਤੇ ਉਮੀ ਪ੍ਰਗਟਾਈ ਕਿ ਸੰਸਦ ਲਈ ਚੁਣੇ ਜਾਣ ‘ਤੇ ਢੇਸੀ ਆਪਣੇ ਪਿਛਲੇ ਸਾਲਾਂ ਦੇ ਸਫ਼ਲ ਰਾਜਸੀ ਜੀਵਨ ਵਾਂਗ ਬਰਤਾਨੀਆਂ ਵਸੱਦੇ ਸਮੂਹ ਪੰਜਾਬੀ ਭਾਈਚਾਰੇ ਦੀ ਆਵਾਜ਼ ਬਣਨਗੇ।
ਗਤਕਾ ਪ੍ਰੋਮੋਟਰ ਗਰੇਵਾਲ ਨੇ ਕਿਹਾ ਕਿ ਢੇਸੀ ਨੇ ਮਿਹਨਤ ਕਰਕੇ ਯੂ.ਕੇ ਵਿੱਚ ਵਿਰਾਸਤੀ ਖੇਡ ਗਤਕਾ ਦੀ ਪ੍ਰਫੁੱਲਤਾ ਲਈ ਵੱਡਾ ਯੋਗਦਾਨ ਪਾਇਆ ਹੈ ਅਤੇ ਯੂ.ਕੇ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਵਜੋਂ ਪਿਛਲੇ ਪੰਜ ਸਾਲਾਂ ਤੋਂ ਲਗਾਤਾਰ ਗੱਤਕੇ ਦੇ ਨੈਸ਼ਨਲ ਪੱਧਰ ਦੇ ਮੁਕਾਬਲੇ ਕਰਵਾ ਰਹੇ ਹਨ।ਉਨਾਂ ਭਾਰਤ ਵੱਸਦੇ ਸਮੂਹ ਪੰਜਾਬੀਆਂ ਅਤੇ ਦੇਸ਼ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਬਰਤਾਨੀਆਂ ਖਾਸ ਕਰਕੇ ਸਲੋਹ ਸੰਸਦੀ ਹਲਕੇ ਵਿੱਚ ਰਹਿੰਦੇ ਆਪਣੇ ਪ੍ਰਵਾਸੀ ਭਾਰਤੀ ਰਿਸਤੇਦਾਰਾਂ ਨੂੰ ਢੇਸੀ ਦੀ ਤਨੋਂ-ਮਨੋਂ ਡਟ ਕੇ ਮਦਦ ਕਰਨ ਲਈ ਅਪੀਲਾਂ ਕਰਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply