Friday, September 25, 2026

ਸਰਕਾਰੀ ਹਾਈ ਸਕੂਲ ਦੇਵੀਦਾਸਪੁਰਾ ਵਿਖੇ ਬੱਚਿਆਂ ਨੂੰ ਨਸ਼ੇ ਵਿਰੁੱਧ ਕੀਤਾ ਜਾਗਰੂਕ

ਜੰਡਿਆਲਾ ਗੁਰੂ, 7 ਮਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – PPN0705201711ਜ਼ਿਲ੍ਹਾ ਸਿਖਿਆ ਅਫ਼ਸਰ ਸੈਕੰਡਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਹਾਈ ਸਕੂਲ ਦੇਵੀਦਾਸਪੁਰਾ ਵਿਖੇ ਬੱਚਿਆਂ ਨੂੰ ਨਸ਼ੇ ਵਿਰੁੱਧ ਜਾਗਰੂਕ ਕੀਤਾ ਗਿਆ।ਮੁੱਖ ਅਧਿਆਪਕ ਬਲਬੀਰ ਸਿੰਘ ਨੇ ਕਿਹਾ ਕਿ ਪੰਜ ਦਰਿਆਵਾਂ ਵਾਲੀ ਧਰਤੀ `ਤੇ ਅੱਜ ਨਸ਼ੇ ਦਾ ਛੇਵਾਂ ਦਰਿਆ ਪੂਰੇ ਜ਼ੋਰਾਂ `ਤੇ ਚੱਲ ਰਿਹਾ ਹੈ।ਇਸ ਦੀ ਲਪੇਟ ਵਿੱਚ ਕਈ ਘਰਾਂ ਦੇ ਬੱਚੇ ਆ ਚੁੱਕੇ ਹਨ।ਇਸ ਲਈ ਬੱਚਿਆਂ ਨੂੰ ਇਸ ਸੰਬੰਧੀ ਜਾਗਰੂਕ ਕਰਨ ਦੀ ਲੋੜ ਹੈ ਤਾਂ ਜੋ ਆਉਣ ਵਾਲੀ ਪੀੜੀ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ।ਇਸ ਸਮੇਂ ਪੇਟਿੰਗ ਅਤੇ ਸਲੋਗਨ ਲਿਖਣ ਦੇ ਕਰਵਾਏ ਗਏ ਮੁਕਾਬਲਿਆਂ ਵਿੱਚ ਪਹਿਲੇ, ਦੂਸਰੇ ਤੇ ਤੀਸਰੇ ਸਥਾਨ `ਤੇ ਆਉਣ ਵਾਲਿਆਂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਦੂਰ ਰਹਿਣ ਲਈ ਬੱਚਿਆਂ ਨੂੰ ਸਹੁੰ ਵੀ ਚੁਕਾਈ ਗਈ।ਇਸ ਮੌਕੇ ਆਦਰਸ਼ਪਾਲ ਕੌਰ, ਅਮਨਦੀਪ ਸਿੰਘ, ਹਰਪ੍ਰੀਤ ਕੌਰ, ਦਲਬੀਰ ਸਿੰਘ, ਸਰਦੂਲ ਸਿੰਘ, ਸਾਨੀਆ ਗਿਲ ਤੇ ਅਮਨਪ੍ਰੀਤ ਕੋਰ ਹਾਜ਼ਿਰ ਸਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply