ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) –
ਖਾਲਸਾ ਕਾਲਜ ਫ਼ਾਰ ਵੂਮੈਨ ਦੀ ਅੰਤਰਰਾਸ਼ਟਰੀ ਖਿਡਾਰਣ ਸਿਮਰਜੀਤ ਕੌਰ ਨੇ ਬੀਤੇ ਦਿਨੀਂ ਥਾਈਲੈਂਡ ਵਿਖੇ ਹੋਏ ਆਈ. ਐਚ.ਐਫ਼ ਚੈਲੇਂਜ ਟਰਾਫ਼ੀ ਦੇ ਦੂਜੇ ਗੇੜ ਦੇ ਹੈਂਡਬਾਲ ਮੁਕਾਬਲੇ ’ਚੋਂ ਕਾਂਸੀ ਦਾ ਤਗਮਾ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।
ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਖਿਡਾਰਣ ਸਿਮਰਜੀਤ ਕੌਰ ਦੀ ਇਸ ਜਿੱਤ ’ਤੇ ਮੁਬਾਰਕਬਾਦ ਦਿੰਦਿਆ ਦੱਸਿਆ ਕਿ ਅਧਿਆਪਕਾ ਸੁਖਦੀਪ ਕੌਰ, ਕੋਚ ਜਸਵੰਤ ਸਿੰਘ ਢਿੱਲੋਂ ਅਤੇ ਸਰੂਪ ਸਿੰਘ ਗਿੱਲ ਵੱਲੋਂ ਕਰਵਾਏ ਅਭਿਆਸ ਅਤੇ ਪ੍ਰੇਰਣਾ ਸਦਕਾ ਵਿਦਿਆਰਥਣ ਇਸ ਮੁਕਾਮ ’ਤੇ ਪਹੁੰਚੀ ਹੈ, ਜਿਸ ਲਈ ਉਨ੍ਹਾਂ ਦੀ ਮਿਹਨਤ ਕਾਬਲੇ ਤਾਰੀਫ਼ ਹੈ।ਉਨ੍ਹਾਂ ਵਿਦਿਆਰਥਣ ਦੇ ਉਜਵੱਲ ਭਵਿੱਖ ਦੀ ਕਾਮਨਾ ਕਰਦੇ ਹੋਏ ਅਗਾਂਹ ਵੀ ਸਫ਼ਲਤਾ ਲਈ ਉਤਸ਼ਾਹਿਤ ਕੀਤਾ।ਇਸ ਮੌਕੇ ਜਿੱਤ ਦਾ ਸਿਹਰਾ ਵਿਦਿਆਰਥਣ ਨੇ ਆਪਣੇ ਪਿਤਾ ਜਗਤਾਰ ਸਿੰਘ ਦੁਆਰਾ ਵਧਾਏ ਜਾਂਦੇ ਉਤਸ਼ਾਹ ਦੇ ਸਿਰ ਬੰਨਿਆ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media