Saturday, September 26, 2026

ਵਾਧੂ ਖਾਦਾਂ ਦੀ ਖੱਪਤ ਘਟਾ ਕੇ ਖੇਤੀ ਆਮਦਨ `ਚ ਵਾਧਾ ਕੀਤਾ ਜਾ ਸਕਦਾ ਹੈ- ਡਾ. ਇੰਦਰਜੀਤ ਸਿੰਘ

ਪਠਾਨਕੋਟ, 7 ਮਈ (ਪੰਜਾਬ ਪੋਸਟ ਬਿਊਰੋ) –PPN0705201714 ਫਸਲਾਂ ਵਿੱਚ ਰਸਾਇਣਕ ਅਤੇ ਦੇਸੀ ਖਾਦਾਂ ਦੀ ਵਰਤੋਂ ਜ਼ਮੀਨ ਵਿੱਚ ਮੌਜੂਦ ਖੁਰਾਕੀ ਤੱਤਾਂ ਦੇ ਆਧਾਰ `ਤੇ ਕਰਨੀ ਚਾਹੀਦੀ ਹੈ ਤਾਂ ਵਾਧੂ ਖਾਦਾਂ ਦੀ ਖਪਤ ਨੂੰ ਘਟਾ ਕੇ ਖੇਤੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਖੇਤੀ ਲਾਗਤ ਖਰਚੇ ਘਟਾਏ ਜਾ ਸਕਣ। ਇਹ ਵਿਚਾਰ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਨੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਤੇ ਖੇਤੀਬਾੜੀ ਵਿਭਾਗ ਵੱਲੋ ਸ਼ੁਰੂ ਕੀਤੀ ਗਈ  ਮੁਹਿੰਮ ਤਹਿਤ ਬਲਾਕ ਨਰੋਟ ਜੈਮਲ ਸਿੰਘ ਦੇ ਸਰਹੱਦੀ ਪਿੰਡ ਫਰਵਾਲ ਵਿੱਚ ਲਗਾਏ ਬਲਾਕ ਪੱਧਰੀ ਕੈਂਪ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਹੇੇ। ਇਸ ਮੌਕੇ ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ, ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਡਾ. ਸੰਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ, ਡਾ. ਪ੍ਰਿਤਪਾਲ ਸਿੰਘ, ਜਤਿੰਦਰ ਕੁਮਾਰ ਖੇਤੀ ਵਿਸਥਾਰ ਅਫਸਰ, ਸਤਨਾਮ ਸਿੰਘ, ਬਲਵਾਨ ਸਿੰਘ, ਖੇਤੀਬਾੜੀ ਉਪ ਨਿਰੀਖਕ, ਸੁਦਰਸ਼ਨ ਸਿੰਘ ਝੇਲਾ, ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਦੂਸ਼ਣ ਦੀ ਵਧ ਰਹੀ ਸਮੱਸਿਆ ਨੂੰ ਮੁੱਖ ਰੱਖਦਿਆਂ ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ) ਵੱਲੋਂ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਣ ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਨਾੜ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਤੋਂ 2500 ਰੁਪਏ ਤੋਂ 15 ਹਜ਼ਾਰ ਤੱਕ ਜ਼ੁਰਮਾਨਾ ਵਸੂਲਿਆ ਜਾਵੇਗਾ।ਉਨਾਂ ਕਿਹਾ ਕਿ  ਆਮ ਕਰਕੇ ਕਣਕ ਦੀ ਕਟਾਈ ਤੋਂ ਬਾਅਦ ਰੀਪਰ ਨਾਲ 80-90 ਫੀਸਦੀ ਨਾੜ ਦੀ ਤੂੜੀ ਬਣਾ ਲਈ ਜਾਂਦੀ ਹੈ ਅਤੇ ਬਹੁਤ ਘੱਟ ਨਾੜ ਦਾ ਹਿੱਸਾ ਖੇਤ ਵਿੱਚ ਬਚਦਾ ਹੈ,ਜਿਸ ਨੂੰ ਕਿਸਾਨਾਂ ਵੱਲੋਂ ਅੱਗ ਲਗਾ ਕੇ ਸਾੜ ਦਿੱਤਾ ਜਾਂਦਾ ਹੈ ।ਉਨਾਂ ਕਿਹਾ ਕਿ ਕਣਕ ਦੀ ਕਟਾਈ ਤੋਂ ਬਾਅਦ ਤਵੀਆਂ ਜਾਂ ਉਲਟਾਵੇਂ ਹੱਲ ਨਾਲ ਨਾੜ ਦੀ ਰਹਿੰਦ ਖੂੰਹਦ ਜ਼ਮੀਨ ਵਿੱਚ ਦਬਾਇਆ ਜਾ ਸਕਦਾ ਹੈ।ਉਨਾਂ ਕਿਸਾਨਾਂ ਨੂੰ ਕਣਕ ਦਾ ਨਾੜ ਨਾਂ ਸਾੜਣ ਦੀ ਅਪੀਲ ਕਰਦਿਆਂ ਕਿਹਾ ਕਿ ਜਿਸ ਤਰਾਂ ਝੋਨੇ ਦੀ ਪਰਾਲੀ ਨਾਂ ਸਾੜ ਕੇ ਜ਼ਿਲਾ ਪਠਾਨਕੋਟ ਨੂੰ ਪੰਜਾਬ ਪਹਿਲਾ ਪ੍ਰਦੂਸ਼ਣ ਮੁਕਤ ਜ਼ਿਲਾ ਬਨਾਉਣ ਵਿੱਚ ਵੱਡਾ ਯੋਗਦਾਨ ਪਾਇਆ ਸੀ,ਉਸੇ ਤਰਾਂ ਹੁਣ ਵੀ ਜ਼ਿਲੇ ਪ੍ਰਦੂਸ਼ਣ ਮੁਕਤ ਰੱਖਣ ਵਿੱਚ ਬਣਦਾ ਯੋਗਦਾਨ ਪਾਉਣ।ਡਾ. ਅਮਰੀਕ ਸਿੰਘ ਨੇ ਕਮਾਦ ਦੀ ਕਾਸ਼ਤ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਮਾਦ ਦੀ ਫਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਜ਼ਰੂਰੀ ਹੈ ਕਿ ਰਸਾਇਣਕ ਖਾਦਾਂ ਦੀ ਸੰਤੁਲਿਤ ਵਰਤੋਂ ਕੀਤੀ ਜਾਵੇ।ਉਨਾ ਕਿਸਾਨਾਂ ਨੂੰ ਕਿਸਾਨ ਬਾਜ਼ਾਰ ਦੇ ਫਾਇਦਿਆਂ ਬਾਰੇ ਜਾਣਕਾਰੀ ਦਿੰਦਿਆਂ ਕਿਸਾਨ ਬਾਜ਼ਾਰ ਨਾਲ ਜੁੜਣ ਲਈ ਪ੍ਰੇਰਿਤ ਕੀਤਾ।ਡਾ ਸੰਦੀਪ ਸਿੰਘ ਨੇ ਝੋਨੇ ਦੀ ਕਾਸ਼ਤ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਝੋਨੇ ਦੀ ਪੀ ਆਰ 121 ਕਿਸਮ ਦੀ ਪਨੀਰੀ ਦੀ ਬਿਜਾਈ 10 ਮਈ ਤੋਂ ਬਾਅਦ ਅਤੇ ਪੀ ਆਰ 126 ਕਿਸਮ ਦੀ ਪਨੀਰੀ 20 ਮਈ ਤੋਂ ਬਾਅਦ ਕੀਤੀ ਜਾਵੇ ਤਾਂ ਜੋ ਲਵਾਈ ਸਮੇਂ ਪਨੀਰੀ ਦੀ ਉਮਰ 25-30 ਦਿਨ ਦੀ ਹੋਵੇ। ਡਾ. ਹਰਿੰਦਰ ਸਿੰਘ ਬੈਂਸ ਨੇ ਮੱਕੀ ਦੀ ਕਾਸਤ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਵਧੇਰੇ ਪੈਦਾਵਾਰ ਲੈਣ ਲਈ ਪ੍ਰਤੀ ਏਕੜ ਮੱਕੀ ਦੀ ਦੇ ਪੌਦਿਆਂ ਦੀ ਗਿਣਤੀ 32000 ਹੋਣੀ ਲਾਜ਼ਮੀ ਹੈ।ਉਨਾਂ ਕਿਹਾ ਕਿ ਮੱਕੀ ਦੀ ਬਿਜਾਈ ਛੱਟੇ ਦੀ ਬਿਜਾਏ ਕੇਰ ਕੇ ਜਾਂ ਵੱਟਾਂ ਉਪਰ ਚੋਗ ਕੇ ਕਰਨੀ ਚਾਹੀਦੀ ਹੈ।ਡਾ ਪ੍ਰਿਤਪਾਲ ਸਿੰਘ ਨੇ ਸਟੇਜ ਸਕੱਤਰ ਦੇ ਫਰਜ਼ ਬਾਖੁਬੀ ਨਿਭਾਉਂਦਿਆਂ ਆਏ ਕਿਸਾਨਾਂ ਅਤੇ ਖੇਤੀ ਮਾਹਿਰਾਂ ਦਾ ਧੰਨਵਾਦ ਕੀਤਾ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …

Leave a Reply