Monday, March 23, 2026

ਸਿਡਾਨਾ ਇੰਟਰਨੈਸ਼ਨਲ ਸਕੂਲ ਵੱਲੋਂ ਦਾਦਾ-ਦਾਦੀ ਦਿਵਸ `ਬੋਹੜ ਦੀ ਛਾਂ` ਦਾ ਆਯੋਜਨ

ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ- ਸੰਧੂ) –PPN0705201717 ਸਿਡਾਨਾ ਇੰਟਰਨੈਸ਼ਨਲ ਸਕੂਲ ਵੱਲੋਂ ਵਿਦਿਆਰਥੀਆਂ ਦੇ ਦਾਦਾ-ਦਾਦੀ ਅਤੇ ਨਾਨਾ-ਨਾਨੀ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਰੋਹ ‘‘ਬੋਹੜ ਦੀ ਛਾਂ” ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਭਾਰੀ ਗਿਣਤੀ ਵਿੱਚ ਆਪਣੇ ਦਾਦਾ-ਦਾਦੀ ਅਤੇ ਨਾਨਾ-ਨਾਨੀ ਸਮੇਤ ਭਾਗ ਲਿਆ।ਇਸ ਸਮੇਂ ਅਯੋਜਿਤ ਰੰਗਾ-ਰੰਗ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਵੰਨਗੀਆਂ ਪੇਸ਼ ਕੀਤੀਆ ਗਈਆਂ, ਜਿਸ ਵਿੱਚ ਨਾਟਕ, ਕਵਿਤਾਵਾਂ, ਗਿੱਧਾ, ਭੰਗੜਾ ਆਦਿ ਸ਼ਾਮਲ ਹਨ।ਵਿਦਿਆਰਥੀਆਂ ਦੀਆਂ ਦਾਦੀਆਂ ਵੱਲੋਂ ਲੋਕ-ਗੀਤਾਂ ਦੀ ਖਾਸ ਪੇਸ਼ਕਾਰੀ ਦਰਸ਼ਕਾਂ ਦੀ ਖਿੱਚ ਦਾ ਮੁੱਖ ਕਾਰਨ ਬਣੀ।PPN0705201718ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਬੋਲਦਿਆਂ ਸੰਸਥਾ ਦੇ ਮੁੱਖੀ ਡਾ. ਜੀਵਨ ਜੋਤੀ ਸਿਡਾਨਾ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਦੀ ਰੱਜਵੀਂ ਸ਼ਲਾਘਾ ਕੀਤੀ ਬੱਚਿਆਂ ਨੂੰ ਆਪਣੇ ਬਜ਼ੁਰਗਾਂ ਦੀ ਇੱਜ਼ਤ ਅਤੇ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਜਸਵੰਤ ਸਿੰਘ, ਐਡਮਿਨਿਸਟਰੇਟਰ, ਪ੍ਰਿੰਸੀਪਲ ਸ਼ੁਸ਼ੀਲ ਕੁਮਾਰ, ਜਸਵਿੰਦਰ ਕੌਰ, ਸੰਦੀਪ ਕੌਰ, ਵਿਸ਼ਵਪ੍ਰੀਤ ਕੌਰ, ਦਵਿੰਦਰ ਕੌਰ, ਕੋਮਲ, ਨਵਨੀਤ ਕੌਰ, ਰੁਪਿੰਦਰ ਕੌਰ, ਕਵਲਜੀਤ ਕੌਰ, ਗੁਰਪ੍ਰੀਤ ਸਿੰਘ ਆਦਿ ਸ਼ਾਮਿਲ ਸਨ।

Check Also

ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …

Leave a Reply