ਬਠਿੰਡਾ, 8 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –
ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਧਾਰਮਿਕ ਸਮਾਗਮ ਸਰਪੰਚ ਸੁਖਵਿੰਦਰ ਸਿੰਘ ਦੇ ਗ੍ਰਹਿ ਗੁਰੂ ਤੇਗ ਬਹਾਦਰ ਨਗਰ ਵਿਖੇ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤੇ ਗਏ।ਇਸ ਮੌਕੇ ਸੁਸਾਇਟੀ ਮੈਂਬਰਾਂ ਵਲੋਂ ਸਬਦ ਕੀਰਤਨ ਗਾਇਨ ਕੀਤਾ ਗਿਆ।ਇਨਾਂ ਤੋਂ ਇਲਾਵਾ ਰਾਕੇਸ਼ ਸਿੰਘ, ਦਿਲਬਾਗ ਸਿੰਘ,ਅਮਰਜੀਤ ਸਿੰਘ, ਜੋਗਿੰਦਰ ਸਿੰਘ ਮੱਕੜ, ਭੋਲਾ, ਅਵਤਾਰ ਸਿੰਘ, ਗੁਰਿੰਦਰਜੀਤ ਸਿੰਘ ਡਿੰਪੀ, ਦਿਲਜੀਤ ਸਿੰਘ, ਹਰਜਿੰਦਰ ਸਿੰਘ ਰਾਣਾ ਆਦਿ ਮੈਂਬਰਾਂ ਵਲੋਂ ਭਾਗ ਲਿਆ ਗਿਆ।ਸੁਸਾਇਟੀ ਵਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤਾ ਸਨਮਾਨ ਚਿੰਨ ਗ੍ਰਹਿ ਵਾਸੀ ਪਰਿਵਾਰ ਨੂੰ ਦੇ ਕੇ ਸੁਸਾਇਟੀ ਮੈਂਬਰਾਂ ਵਲੋਂ ਸਨਮਾਨਿਤ ਕੀਤਾ ਗਿਆ।
Check Also
ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …
Punjab Post Daily Online Newspaper & Print Media