ਬਠਿੰਡਾ, 8 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਦਿਸ਼ਾ ਨਿਰਦੇਸ਼ਾਂ ਹੇਠ ਰੈੱਡ ਕਰਾਸ ਭਵਨ ਸਿਵਲ ਸਟੇਸ਼ਨ ਬਠਿੰਡਾ ਵਿਖੇ ਸਸਤੀ ਰੋਟੀ ਸਕੀਮ ਤਹਿਤ ਗਰੀਬਾਂ ਲਈ 10 ਰੁਪਏ ਪ੍ਰਤੀ ਪਲੇਟ ਖਾਣਾ ਦੇਣ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਸ਼ੁਰੂਆਤ ਕਰਦਿਆਂ ਡਿਪਟੀ ਕਮਿਸ਼ਨਰ ਬਠਿੰਡਾ-ਕਮ-ਚੇਅਰਮੈਨ ਜ਼ਿਲਾ ਰੈੱਡ ਕਰਾਸ ਸੁਸਾਇਟੀ ਬਠਿੰਡਾ ਦੀਪਰਵਾ ਲਾਕਰਾ ਨੇ ਦੱਸਿਆ ਕਿ ਇਸ ਸਕੀਮ ਤਹਿਤ 400 ਖਾਣੇ ਦੇ ਪੈਕਟ ਤਿਆਰ ਕੀਤੇ ਗਏ ਹਨ ਅਤੇ ਆਉਣ ਵਾਲੇ ਸਮੇਂ ’ਚ ਲੋੜ ਅਨੁਸਾਰ ਇਨਾਂ ਪੈਕਟਾਂ ਦੀ ਸੰਖਿਆ ਵਧਾਈ ਜਾਵੇਗੀ।
ਉਨਾਂ ਦੱਸਿਆ ਕਿ ਟਰਾਇਲ ਵਜੋਂ ਇਸ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨਾਂ ਦੱਸਿਆ ਕਿ ਕੋਈ ਵੀ ਲੋੜਵੰਦ ਹਰ ਰੋਜ਼ ਦੁਪਹਿਰ 12 ਤੋਂ 2:30 ਵਜੇ ਤੋਂ ਪਹਿਲਾਂ ਰੈੱਡ ਕਰਾਸ ਭਵਨ ਬਠਿੰਡਾ ਤੋਂ 10 ਰੁਪਏ ’ਚ ਰੋਟੀ ਲੈ ਸਕਦਾ ਹੈ। ਜ਼ਿਲਾ ਰੈੱਡ ਕਰਾਸ ਸੁਸਾਇਟੀ ਬਠਿੰਡਾ ਇਹ ਖਾਣਾ ਲੋਕਾਂ ਨੂੰ ਮੁਹੱਈਆ ਕਰਵਾਏਗੀ। ਉਨਾਂ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੂੰ ਇਸ ਸਕੀਮ ਦਾ ਨੋਡਲ ਅਫ਼ਸਰ ਲਗਾਇਆ ਗਿਆ ਹੈ। ਉਦਘਾਟਨੀ ਸਮਾਰੋਹ ਤੋਂ ਬਾਅਦ ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਡਾ. ਸ਼ੇਨਾ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ ਚਾਬਾ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ਼੍ਰੀਮਤੀ ਸਾਕਸ਼ੀ ਸਾਹਨੀ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਨਵੀਨ ਗੜਵਾਲ ਆਦਿ ਨੇ ਸਸਤੀ ਰੋਟੀ ਸਕੀਮ ਦਾ ਖਾਣਾ ਖਾਧਾ ਅਤੇ ਉਸ ਦੀ ਗੁਣਵੱਤਾ ਚੈਕ ਕੀਤੀ। ਇਸ ਮੌਕੇ ਸਕੱਤਰ ਰੈੱਡ ਕਰਾਸ ਕਰਨਲ (ਰਿਟਾ:) ਵੀਰੇਂਦਰ ਕੁਮਾਰ, ਇੰਚਾਰਜ ਜ਼ਿਲਾ ਵਿਕਲਾਂਗ ਪੁਨਰਵਾਸ ਕੇਂਦਰ ਡਾ. ਵਰਿੰਦਰ ਬਾਂਸਲ, ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੇ ਪ੍ਰਮੁੱਖ ਜਸਕਰਨ ਸਿੰਘ ਸਿਵੀਆਂ ਆਦਿ ਤੋਂ ਇਲਾਵਾ ਹੋਰ ਵੀ ਧਾਰਮਿਕ ਸਮਾਜ ਸੇਵੀ ਸੰਸਥਾਵਾਂ ਦੇ ਆਗੂ ਵੀ ਹਾਜ਼ਰ ਸਨ।
Check Also
ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …
Punjab Post Daily Online Newspaper & Print Media