Sunday, March 22, 2026

ਅੰਤਰਰਾਸ਼ਟਰੀ ਕੰਪਨੀ ਕਾਰਗਿਲ ਨੇ ਬਾਬਾ ਫ਼ਰੀਦ ਗਰੁਪ ਇੰਸਟੀਚਿਊਸ਼ਨਜ਼ ਦੇ 20 ਵਿਦਿਆਰਥੀ ਨੌਕਰੀ ਲਈ ਚੁਣੇ

ਬਠਿੰਡਾ, 8 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – PPN0805201709ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਵਿਦਿਆਰਥੀਆਂ ਦੀ ਪਲੇਸਮੇਂਟ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿਸ ਲਈ ਸਮੇਂ ਸਮੇਂ ਤੇ ਕਾਰਪੋਰੇਟ ਜਗਤ  ਦੀਆਂ ਮੰਨੀਆਂ ਪ੍ਰਮੰਨੀਆਂ ਕੰਪਨੀਆਂ ਬਾਬਾ ਫ਼ਰੀਦ ਕੈਂਪਸ ਵਿਖੇ ਪਹੰੁਚ ਕੇ ਵਿਦਿਆਰਥੀਆਂ ਨੂੰ ਨੌਕਰੀ ਦੇ ਮੌਕੇ ਪ੍ਰਦਾਨ ਕਰ ਰਹੀਆਂ ਹਨ।ਇਸੇ ਲੜੀ ਤਹਿਤ ਬੀਤੇ ਦਿਨੀ ਸੰਸਥਾ ਦੇ ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਦੇ ਵਿਸ਼ੇਸ਼ ਉਪਰਾਲਿਆਂ ਸਦਕਾ ਟਚ ਸਟੋਨ ਐਜ਼ੂਕੇਸ਼ਨਲ ਵੱਲੋਂ ਕੈਂਪਸ ਪਲੇਸਮੈਂਟ ਡਰਾਈਵ ਆਯੋਜਿਤ ਕੀਤੀ ਗਈ ਜਿਸ ਦੌਰਾਨ ਐਮ.ਬੀ.ਏ ਦੇ 3 ਵਿਦਿਆਰਥੀ ਨੌਕਰੀ ਲਈ ਚੁਣੇ ਗਏ।ਦੱਸਣਯੋਗ ਹੈ ਕਿ ਟੱਚਸਟੋਨ ਐਜ਼ੂਕੇਸ਼ਨਲ ਕੰਪਨੀ ਆਈਲੈਟਸ, ਪੀ.ਟੀ.ਈ.ਅਤੇ ਟੋਫਲ ਆਦਿ ਦੀ ਤਿਆਰੀ, ਸਪੋਕਨ ਇੰਗਲਿਸ਼, ਬਿਜ਼ਨਿਸ ਇੰਗਲਿਸ਼, ਜਨਰਲ ਇੰਗਲਿਸ਼, ਸਟੂਡੈਂਟ ਵੀਜ਼ਾ ਕਾਊਂਸਲਿੰਗ, ਇੰਟਰਵਿਊ ਦੀ ਤਿਆਰੀ ਅਤੇ ਪਰਸਨਲਟੀ ਡਿਵੈਲਪਮੈਂਟ ਆਦਿ ਹਰ ਤਰਾਂ ਦੀਆਂ ਸੇਵਾਵਾਂ ਦੇਣ ਵਾਲੇ ਇੰਗਲਿਸ਼ ਪ੍ਰੋਗਰਾਮਾਂ ਵਿੱਚ ਮੋਹਰੀ ਕੰਪਨੀ ਹੈ।ਬਾਬਾ ਫ਼ਰੀਦ ਕੈਂਪਸ ਵਿਖੇ ਟੱਚ ਸਟੋਨ ਐਜ਼ੂਕੇਸ਼ਨਲ ਕੰਪਨੀ ਦੀ ਪਲੇਸਮੈਂਟ ਡਰਾਈਵ ਦੌਰਾਨ ਕੰਪਨੀ ਅਧਿਕਾਰੀਆਂ ਨੇ ਵਿਦਿਆਰਥੀਆਂ ਦੀ ਗਰੁੱਪ ਡਿਸ਼ਕਸ਼ਨ ਕਰਵਾ ਕੇ ਵਿਦਿਆਰਥੀਆਂ ਨੂੰ ਸ਼ਾਰਟ ਲਿਸਟ ਕੀਤਾ।ਇਸ ਤੋਂ ਬਾਦ ਸ਼ਾਰਟ ਲਿਸਟ ਕੀਤੇ ਗਏ ਵਿਦਿਆਰਥੀਆਂ ਦੀ ਇੰਟਰਵਿਊ ਕੀਤੀ ਗਈ ।ਇਸ ਪਲੇਸਮੈਂਟ ਡਰਾਈਵ ਦੌਰਾਨ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੇਂਟ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਪੂਰੇ ਹੌਸਲੇ ਅਤੇ ਸਵੈ-ਵਿਸ਼ਵਾਸ਼ ਨਾਲ ਇੰਟਰਵਿਊ ਦਿੱਤੀ। ਵਿਦਿਆਰਥੀਆਂ ਦੀ ਬੋਲ ਚਾਲ ਦੀ ਭਾਸ਼ਾ ਕੰਪਿਊਟਰ ਜਾਣਕਾਰੀ, ਆਮ ਗਿਆਨ ਅਤੇ ਪੇਸ਼ੇਵਰ ਪਹੁੰਚ ਦੇ ਸਿੱਟੇ ਵਜੋਂ ਟੱਚਸਟੋਨ ਐਜ਼ੂਕੇਸ਼ਨਲ ਕੰਪਨੀ ਦੇ ਅਧਿਕਾਰੀਆਂ ਨੇ ਐਮ.ਬੀ.ਏ. ਦੇ 3 ਵਿਦਿਆਰਥੀਆਂ ਨੂੰ ਨੌਕਰੀ ਲਈ ਚੁਣ ਲਿਆ।
ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਸੰਸਥਾ ਵੱਲੋਂ ਹਰ ਕੋਰਸ ਦੇ ਵਿਦਿਆਰਥੀਆਂ ਦੀ 100 ਫੀਸਦੀ ਪਲੇਸਮੈਂਟ ਨੂੰ ਯਕੀਨੀ ਬਣਾਉਣ ਲਈ ਉਪਰਾਲੇ ਜਾਰੀ ਹਨ।ਸੰਸਥਾ ਵਿਖੇ ਲਾਗੂ ਇਨੋਵੇਟਿਵ ਟੀਚਿੰਗ ਮੈਥਡੋਲੋਜੀ ਦੇ ਤਹਿਤ ਵਿਦਿਆਰਥੀਆਂ ਦੀ ਸਮੁੱਚੀ ਸਖ਼ਸ਼ੀਅਤ ਉਸਾਰੀ, ਕੰਮਿਊਨੀਕੇਸ਼ਨ ਸਕਿੱਲਜ਼, ਸੈਮੀਨਾਰ, ਇੰਡਸਟਰੀਅਲ ਟੂਰ ਅਤੇ ਗੈਸਟ ਲੈਕਚਰ ਆਦਿ ਗਤੀਵਿਧੀਆਂ ਤੇ ਧਿਆਨ ਕੇਂਦਰਤ ਕੀਤਾ ਜਾਦਾਂ ਹੈ।ਉਹਨਾਂ ਨੇ ਸੰਸਥਾ ਦੇ ਮਿਹਨਤੀ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਪਾਏ ਜਾ ਰਹੇ ਯੋਗਦਾਨ ਦੀ ਪ੍ਰਸੰਸਾ ਕਰਦਿਆਂ ਸਫ਼ਲ ਹੋਏ ਵਿਦਿਆਰਥੀਆਂ ਨੂੰ ਆਪਣੀਆਂ ਸ਼ੁਭ ਕਾਮਨਾਵਾਂ ਦਿੱਤੀਆਂ।

Check Also

ਸ਼੍ਰੋਮਣੀ ਕਮੇਟੀ ਨੇ ਵਾਤਾਵਰਣ ਦਿਹਾੜੇ ਵਜੋਂ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਗੁਰਤਾਗੱਦੀ ਦਿਵਸ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਤਾਗੱਦੀ …

Leave a Reply